ਪੜਚੋਲ ਕਰੋ
(Source: ECI/ABP News)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (10-02-2024)
ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥
![Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (10-02-2024) Amritvele da Hukamnama Sri Darbar Sahib Sri Amritsar, 10-Feb-2024 Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (10-02-2024)](https://feeds.abplive.com/onecms/images/uploaded-images/2024/02/10/d903f950a9fa435afca908f8b6f78f981707522229235700_original.jpg?impolicy=abp_cdn&imwidth=1200&height=675)
ਅੱਜ ਦਾ ਮੁੱਖਵਾਕ (10-02-2024)
ਸਲੋਕ ਮ: ੩ ॥
ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥
Salok mėhlā 3
In egotism, the world is dead; it dies and dies, again and again. As long as there is breath in the body, he does not remember the Lord; what will he do in the world hereafter? One who remembers the Lord is a spiritual teacher; the ignorant one acts blindly. O Nanak, whatever one does in this world, determines what he shall receive in the world hereafter. ||1||
ਕਰੇਗੁ = ਕਰੇਗਾ। ਗਿਆਨੀ = ਸਮਝਦਾਰ। ਅਗਿਆਨੀ = ਮੂਰਖ। ਅੰਧੁ = ਅੰਨਿ੍ਹਆਂ ਵਾਲਾ ਕੰਮ।੧।
ਸੰਸਾਰ ਹਉਮੈ ਵਿਚ ਮੁਇਆ ਪਿਆ ਹੈ, ਨਿੱਤ (ਹਿਠਾਂ ਹਿਠਾਂ) ਪਿਆ ਗਰਕਦਾ ਹੀ ਹੈ; ਜਦ ਤਾਈਂ ਸਰੀਰ ਵਿਚ ਦਮ ਹੈ, ਪ੍ਰਭੂ ਨੂੰ ਯਾਦ ਨਹੀਂ ਕਰਦਾ; (ਸੰਸਾਰੀ ਜੀਵ ਹਉਮੈ ਵਿਚ ਰਹਿ ਕੇ ਕਦੇ ਨਹੀਂ ਸੋਚਦਾ ਕਿ) ਅਗਾਂਹ ਦਰਗਾਹ ਵਿਚ ਜਾ ਕੇ ਕੀਹ ਹਾਲ ਹੋਵੇਗਾ। ਜੋ ਮਨੁੱਖ ਗਿਆਨਵਾਨ ਹੁੰਦਾ ਹੈ, ਉਹ ਸੁਚੇਤ ਰਹਿੰਦਾ ਹੈ ਤੇ ਅਗਿਆਨੀ ਮਨੁੱਖ ਅਗਿਆਨਤਾ ਦਾ ਕੰਮ ਹੀ ਕਰਦਾ ਹੈ; ਹੇ ਨਾਨਕ! ਮਨੁੱਖਾ ਜਨਮ ਵਿਚ ਜੋ ਕੁਝ ਮਨੁੱਖ ਕਮਾਈ ਕਰਦਾ ਹੈ, ਉਹੋ ਮਿਲਦੀ ਹੈ, ਪਰਲੋਕ ਵਿਚ ਭੀ ਜਾ ਕੇ ਉਹੋ ਮਿਲਦੀ ਹੈ।੧।
( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)