ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (11-11-2023)

ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥

ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥ ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥ ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨ੍ਹ੍ਹੇ ਆਪਿ ॥ ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥
 
ਪਦਅਰਥ:- ਗੁਰੁ ਸੇਵਿ—ਗੁਰੂ ਦੀ ਸਰਨ ਪੈ ਕੇ। ਸਦ—ਸਦਾ। ਰਮਹੁ—ਚੇਤੇ ਕਰਦਾ ਰਹੁ। ਸਾਸਿ ਸਾਸਿ—ਹਰੇਕ ਸਾਹ ਦੇ ਨਾਲ। ਚਿੰਦ—ਚਿੰਤਾ।1। ਸਹਜ—ਆਤਮਕ ਅਡੋਲਤਾ। ਮਿਲੀ—ਮਿਲਿਆ ਰਹੇਗਾ। ਨਿਰਮਲ—ਪਵਿਤ੍ਰ ਰੱਖਣ ਵਾਲਾ।1। ਰਹਾਉ। ਸੰਗਿ—ਸੰਗਤਿ ਵਿਚ। ਉਧਾਰਿ—(ਵਿਕਾਰਾਂ ਤੋਂ) ਬਚਾ ਲੈ। ਉਪਾਧਿ—ਰੋਗ।2। ਅਛੇਦ—ਅਵਿਨਾਸੀ। ਅਭੇਦ—ਡੂੰਘਾ, ਜਿਸ ਦਾ ਭੇਤ ਨਾ ਪਾਇਆ ਜਾ ਸਕੇ। ਲਿਵ—ਲਗਨ।3। ਪਾਰਬ੍ਰਹਮਿ—ਪਾਰਬ੍ਰਹਮ ਨੇ। ਪ੍ਰਭਿ—ਪ੍ਰਭੂ ਨੇ। ਨਾਨਕ—ਹੇ ਨਾਨਕ!।4।
 
ਅਰਥ:- ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪਦਾ ਰਹੁ (ਸਿਮਰਨ ਦੀ ਬਰਕਤਿ ਨਾਲ) ਸੁਖ, ਆਤਮਕ ਅਡੋਲਤਾ, ਅਨੰਦ ਪ੍ਰਾਪਤ ਕਰੇਂਗਾ, ਤੈਨੂੰ ਉਹ ਥਾਂ ਮਿਲਿਆ ਰਹੇਗਾ ਜੇਹੜਾ ਤੈਨੂੰ ਸਦਾ ਸੁੱਚਾ ਰੱਖ ਸਕੇ।1। ਰਹਾਉ। ਹੇ ਭਾਈ! ਆਪਣੇ ਗੁਰੂ ਦੀ ਸਰਨ ਪੈ ਕੇ ਸਦਾ ਹੀ ਗੋਵਿੰਦ ਦੇ ਗੁਣ ਯਾਦ ਕਰਦਾ ਰਹੁ, ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹੁ, ਤੇਰੇ ਮਨ ਦੀ ਹਰੇਕ ਚਿੰਤਾ ਦੂਰ ਹੋ ਜਾਇਗੀ।1। ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਆਪਣੇ ਇਸ ਮਨ ਨੂੰ (ਵਿਕਾਰਾਂ ਤੋਂ) ਬਚਾਈ ਰੱਖ, ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹੁ, (ਤੇਰੇ ਅੰਦਰੋਂ) ਕਾਮ ਕ੍ਰੋਧ ਅਹੰਕਾਰ ਨਾਸ ਹੋ ਜਾਇਗਾ, ਤੇਰਾ ਹਰੇਕ ਰੋਗ ਦੂਰ ਹੋ ਜਾਇਗਾ।2। ਹੇ ਭਾਈ! ਉਸ ਮਾਲਕ-ਪ੍ਰਭੂ ਦੀ ਸਰਨ ਵਿਚ ਟਿਕਿਆ ਰਹੁ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਨਾਸ-ਰਹਿਤ ਹੈ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਹੇ ਭਾਈ! ਆਪਣੇ ਹਿਰਦੇ ਵਿਚ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਦਾ ਆਰਾਧਨ ਕਰਿਆ ਕਰ, ਪਰਮਾਤਮਾ ਦੇ ਚਰਨਾਂ ਨਾਲ ਪਿਆਰ ਪਾਈ ਰੱਖ।3। ਹੇ ਭਾਈ! ਪਾਰਬ੍ਰਹਮ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ ਉਹਨਾਂ ਨੂੰ ਉਸ ਨੇ ਆਪ ਬਖ਼ਸ਼ ਲਿਆ (ਉਹਨਾਂ ਦੇ ਪਿਛਲੇ ਪਾਪ ਖਿਮਾ ਕਰ ਦਿੱਤੇ) ਉਹਨਾਂ ਨੂੰ ਉਸਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਆਪਣਾ ਹਰਿ-ਨਾਮ ਦੇ ਦਿੱਤਾ। ਹੇ ਨਾਨਕ! (ਆਖ—ਹੇ ਭਾਈ!) ਤੂੰ ਭੀ ਉਸ ਪ੍ਰਭੂ ਦਾ ਨਾਮ ਜਪਿਆ ਕਰ।4।2। 28।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget