ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (11-10-2023)

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥ ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥ ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥ ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥ ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨੑ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨੑ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥

ਅਰਥ: ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।ਹੇ ਭਾਈ! ਜੇ ਤੂੰ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਸਿਰਫ਼ ਪਰਮਾਤਮਾ ਉਤੇ ਭਰੋਸਾ ਰੱਖੇਂ, ਤਾਂ ਤੂੰ ਅਨੇਕਾਂ ਹੀ ਮਨ-ਮੰਗੇ ਫਲ ਹਾਸਲ ਕਰ ਲਏਂਗਾ,(ਕਿਉਂਕਿ) ਪਰਮਾਤਮਾ ਉਹ ਸਭ ਕੁਝ ਜਾਣਦਾ ਹੈ ਜੋ (ਅਸਾਂ ਜੀਵਾਂ ਦੇ) ਮਨ ਵਿਚ ਵਰਤਦਾ ਹੈ, ਅਤੇ, ਪਰਮਾਤਮਾ ਕਿਸੇ ਦੀ ਕੀਤੀ ਹੋਈ ਮੇਹਨਤ ਰਤਾ ਭਰ ਭੀ ਅਜਾਈਂ ਨਹੀਂ ਜਾਣ ਦੇਂਦਾ ।ਸੋ, ਹੇ ਮੇਰੇ ਮਨ! ਉਸ ਮਾਲਕ-ਪਰਮਾਤਮਾ ਦੀ ਸਦਾ ਆਸ ਰੱਖ, ਜੇਹੜਾ ਸਭ ਜੀਵਾਂ ਵਿਚ ਮੌਜੂਦ ਹੈ ॥੧॥ਹੇ ਮੇਰੇ ਮਨ! ਜਗਤ ਦੇ ਮਾਲਕ ਧਰਤੀ ਦੇ ਸਾਈਂ ਦੀ (ਸਹਾਇਤਾ ਦੀ) ਆਸ ਰੱਖਿਆ ਕਰ ।ਪਰਮਾਤਮਾ ਤੋਂ ਬਿਨਾ ਜੇਹੜੀ ਭੀ ਕਿਸੇ ਹੋਰ ਦੀ ਆਸ ਕਰੀਦੀ ਹੈ, ਉਹ ਆਸ ਸਫਲ ਨਹੀਂ ਹੁੰਦੀ, ਉਹ ਆਸ ਵਿਅਰਥ ਜਾਂਦੀ ਹੈ ॥੧॥ ਰਹਾਉ ॥ਹੇ ਮੇਰੇ ਮਨ! ਜੋ ਇਹ ਸਾਰਾ ਪਰਵਾਰ ਦਿੱਸ ਰਿਹਾ ਹੈ, ਇਹ ਮਾਇਆ ਦੇ ਮੋਹ (ਦਾ ਮੂਲ) ਹੈ । ਇਸ ਪਰਵਾਰ ਦੀ ਆਸ ਰੱਖ ਕੇ ਕਿਤੇ ਆਪਣਾ ਜੀਵਨ ਵਿਅਰਥ ਨਾਹ ਗਵਾ ਲਈਂ ।ਇਹਨਾਂ ਸੰਬੰਧੀਆਂ ਦੇ ਹੱਥ ਵਿਚ ਕੁਝ ਨਹੀਂ । ਇਹ ਵਿਚਾਰੇ ਕੀਹ ਕਰ ਸਕਦੇ ਹਨ? ਇਹਨਾਂ ਦਾ ਲਾਇਆ ਹੋਇਆ ਜ਼ੋਰ ਸਫਲ ਨਹੀਂ ਹੋ ਸਕਦਾ ।ਸੋ, ਹੇ ਮੇਰੇ ਮਨ! ਆਪਣੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹੀਤੈਨੂੰ ਪਾਰ ਲੰਘਾ ਸਕਦਾ ਹੈ, ਤੇਰੇ ਪਰਵਾਰ ਨੂੰ ਭੀ (ਹਰੇਕ ਬਿਪਤਾ ਤੋਂ) ਛੁਡਾ ਸਕਦਾ ਹੈ ॥੨॥ਹੇ ਭਾਈ! ਜੇ ਤੂੰ (ਪ੍ਰਭੂ ਨੂੰ ਛੱਡ ਕੇ) ਹੋਰ ਮਾਇਆ ਆਦਿਕ ਦੀ ਆਸ ਬਣਾਏਂਗਾ, ਕਿਤੇ ਇਹ ਨਾਹ ਸਮਝ ਲਈਂ ਕਿ ਮਾਇਆ ਤੇਰੇ ਕਿਸੇ ਕੰਮ ਆਵੇਗੀ ।ਮਾਇਆ ਵਾਲੀ ਆਸ (ਪ੍ਰਭੂ ਤੋਂ ਬਿਨਾ) ਦੂਜਾ ਪਿਆਰ ਹੈ, ਇਹ ਸਾਰਾ ਝੂਠਾ ਪਿਆਰ ਹੈ, ਇਹ ਤਾਂ ਇਕ ਖਿਨ ਵਿਚ ਨਾਸ ਹੋ ਜਾਇਗਾ ।ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹ ਪ੍ਰਭੂ ਤੇਰੀ ਕੀਤੀ ਹੋਈ ਸਾਰੀ ਮੇਹਨਤ ਸਫਲ ਕਰੇਗਾ ॥੩॥ਪਰ, ਹੇ ਮੇਰੇ ਮਾਲਕ-ਪ੍ਰਭੂ! ਤੇਰੀ ਹੀ ਪ੍ਰੇਰਨਾ ਨਾਲ ਜੀਵ ਆਸਾਂ ਧਾਰਦਾ ਹੈ, ਮਨ ਦੇਫੁਰਨੇ ਬਣਾਂਦਾ ਹੈ । ਹਰੇਕ ਜੀਵ ਉਹੋ ਜਿਹੀ ਹੀ ਆਸ ਧਾਰਦਾ ਹੈ ਜਿਹੋ ਜਿਹੀ ਤੂੰ ਪ੍ਰੇਰਨਾ ਕਰਦਾ ਹੈਂ ।ਹੇ ਮੇਰੇ ਮਾਲਕ! ਕਿਸੇ ਭੀ ਜੀਵ ਦੇ ਕੁਝ ਵੱਸ ਨਹੀਂ-ਮੈਨੂੰ ਤਾਂ ਮੇਰੇ ਗੁਰੂ ਨੇ ਇਹ ਸੂਝ ਬਖ਼ਸ਼ੀ ਹੈ ।ਹੇ ਪ੍ਰਭੂ! (ਆਪਣੇ) ਦਾਸ ਨਾਨਕ ਦੀ (ਧਾਰੀ ਹੋਈ) ਆਸ ਤੂੰ ਆਪ ਹੀ ਜਾਣਦਾ ਹੈਂ (ਉਹ ਤਾਂਘ ਇਹ ਹੈ ਕਿ) ਪ੍ਰਭੂ ਦਾ ਦਰਸ਼ਨ ਕਰ ਕੇ (ਨਾਨਕਦਾਮਨ) ਦਰਸ਼ਨ ਦੀ ਬਰਕਤ ਨਾਲ (ਮਾਇਆ ਦੀਆ ਆਸਾਂ ਵੱਲੋਂ) ਰੱਜਿਆ ਰਹੇ ॥੪॥੧॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget