ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-03-2024)

ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥

ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥
 
ਪਦਅਰਥ:- ਧੂਪ ਦੀਪ—(ਮੂਰਤੀ ਦੀ ਆਰਤੀ ਸਮੇ ਥਾਲ ਵਿਚ) ਧੂਪ ਧੁਖਾਣਾ ਦੀਵੇ ਜਗਾਣੇ। ਸੇਵਾ—ਭਗਤੀ। ਬੰਦਨ—ਨਮਸਕਾਰ। ਗਹੀ—ਫੜੀ। ਤਿਆਗਿ—ਛੱਡ ਕੇ। ਸੁਪ੍ਰਸੰਨ—ਬਹੁਤ ਖ਼ੁਸ਼। ਵਡਭਾਗਿ—ਵੱਡੀ ਕਿਸਮਤ ਨਾਲ।1। ਗਾਈਐ—ਗਾਣਾ ਚਾਹੀਦਾ ਹੈ।1। ਰਹਾਉ। ਰਮਤ—ਸਿਮਰਦਿਆਂ। ਬਖਸੰਦ—ਬਖ਼ਸ਼ਸ਼ ਕਰਨ ਵਾਲਾ। ਕਰਿ—ਕਰ ਕੇ। ਮੇਟਿ—ਮਿਟਾ ਕੇ।2। ਕਰਮ ਧਰਮ—(ਤੀਰਥ, ਵਰਤ, ਮੂਰਤੀ-ਪੂਜਾ ਆਦਿਕ) ਕਰਮ ਜਿਨ੍ਹਾਂ ਨੂੰ ਧਰਮ ਸਮਝਿਆ ਗਿਆ ਹੈ। ਤਤੁ ਗਿਆਨੁ—ਅਸਲ ਗਿਆਨ। ਸਾਧ ਸੰਗਿ—ਗੁਰੂ ਦੀ ਸੰਗਤਿ ਵਿਚ। ਜਪੀਐ—ਜਪਣਾ ਚਾਹੀਦਾ ਹੈ। ਸਾਗਰ—(ਸੰਸਾਰ-) ਸਮੁੰਦਰ। ਤਰਿ—ਪਾਰ ਲੰਘ। ਬੋਹਿਥ—ਜਹਾਜ਼। ਕਾਰਣ ਕਰਣ—ਜਗਤ ਦਾ ਮੂਲ। ਕਾਰਣ—ਮੂਲ, ਵਸੀਲਾ। ਕਰਣ—ਜਗਤ।3। ਧਾਰਿ—ਧਾਰ ਕੇ, ਕਰ ਕੇ। ਦੂਤ—ਵੈਰੀ। ਬਿਕਰਾਲ—ਡਰਾਉਣੇ। ਜੂਐ—ਜੂਏ ਵਿਚ। ਹਾਰਿ—ਹਾਰੇ, ਹਾਰਦਾ। ਅੰਗੁ—ਪੱਖ। ਨਾਨਕ ਕਾ ਅੰਗੁ—ਹੇ ਨਾਨਕ! ਜਿਸ ਦਾ ਪੱਖ। ਕਰਤਾਰਿ—ਕਰਤਾਰ ਨੇ।4।
ਅਰਥ:- ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।1। ਰਹਾਉ। (ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ ‘ਧੂਪ ਦੀਪ’ ਦੀ ਕ੍ਰਿਆ ਹੈ।1। ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇਵਕਾਂ ਨੂੰ ਆਪਣੀ ਭਗਤੀ ਵਿਚ ਜੋੜਦਾ ਹੈ, ਉਹਨਾਂ ਦੇ ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਦੁੱਖ ਮਿਟਾ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ। ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ।2। ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ। ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ।3। ਹੇ ਭਾਈ! ਪ੍ਰਭੂ ਆਪਣੀ ਮੇਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕਰਦਾ ਹੈ, (ਕਾਮਾਦਿਕ) ਪੰਜੇ ਡਰਾਉਣੇ ਵੈਰੀ ਉਹਨਾਂ ਤੋਂ ਪਰੇ ਭੱਜ ਜਾਂਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏ ਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ।4।12।14।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget