ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਮਈ 2026

ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥

Show Quick Read
Key points generated by AI, verified by newsroom
  • ਅਸੀਂ ਕਈ ਜਨਮਾਂ ਤੋਂ ਭਟਕ ਕੇ ਤੇਰੀ ਸ਼ਰਨ ਆਏ ਹਾਂ।
  • ਮੈਨੂੰ ਆਤਮਕ ਜੀਵਨ ਦੀ ਸੂਝ, ਧਿਆਨ, ਕੋਈ ਕਰਮ ਨਹੀਂ।
  • ਸਾਧ ਸੰਗਤਿ ਦੇ ਲੜ ਲਾ, ਇਹ ਸੰਸਾਰ ਨਦੀ ਤਾਰ ਦੇ।
  • ਮਾਇਆ ਦੇ ਸੁਖ ਨਹੀਂ, ਹਰਿ ਦਰਸਨ ਨਾਲ ਤ੍ਰਿਪਤੀ ਪਾਉਂਦੇ।
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥
 
ਭ੍ਰਮਿ = ਭਟਕ ਕੇ, ਭੌਂ ਕੇ। ਉਧਰੁ = ਬਚਾ ਲੈ। ਦੇਹ = ਸਰੀਰ, ਗਿਆਨ-ਇੰਦ੍ਰੇ। ਅੰਧ = ਅੰਨ੍ਹਾ, ਘੁੱਪ ਹਨੇਰਾ। ਕੂਪ = ਖੂਹ। ਤੇ = ਤੋਂ।੧।ਰਹਾਉ। ਗਿਆਨੁ = ਆਤਮਕ ਜੀਵਨ ਦੀ ਸੂਝ। ਧਿਆਨੁ = ਜੁੜੀ ਸੁਰਤਿ। ਕਰਮੁ = ਧਰਮ ਦਾ ਕੰਮ। ਨ ਜਾਨਾ = ਨ ਜਾਨਾਂ, ਮੈਂ ਨਹੀਂ ਜਾਣਦਾ। ਕਰਣੀ = ਕਰਤੱਬ, ਆਚਰਣ। ਕੈ ਅੰਚਲਿ = ਦੇ ਪੱਲੇ ਨਾਲ। ਬਿਖਮ = ਔਖੀ। ਜਾਇ ਤਰਣੀ = ਤਰੀ ਜਾ ਸਕੇ।੧। ਸੰਪਤਿ = ਧਨ। ਮਹਿ = ਵਿਚ। ਤ੍ਰਿਪਤਿ = ਰੱਜ, ਸੰਤੋਖ। ਆਭਰਣੀ = ਗਹਣੇ ॥੨॥੮॥੧੨॥
ਹੇ ਪ੍ਰਭੂ! ਅਸੀਂ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ- ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਹੇ ਨਾਨਕ! ਪਰਮਾਤਮਾ ਦੇ ਦਰਸਨ ਨਾਲ ਹੀ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ॥੨॥੮॥੧੨॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Frequently Asked Questions

ਅਸੀਂ ਕਈ ਜਨਮਾਂ ਤੋਂ ਭਟਕਣ ਤੋਂ ਬਾਅਦ ਕਿੱਥੇ ਆਏ ਹਾਂ?

ਅਸੀਂ ਕਈ ਜਨਮਾਂ ਤੋਂ ਭਟਕਣ ਤੋਂ ਬਾਅਦ ਪ੍ਰਭੂ ਦੀ ਸਰਨ ਆਏ ਹਾਂ। ਸਾਨੂੰ ਮਾਇਆ ਦੇ ਹਨੇਰੇ ਖੂਹ ਤੋਂ ਬਚਾ ਕੇ ਆਪਣੇ ਚਰਨਾਂ ਵਿੱਚ ਜੋੜੀ ਰੱਖਣ ਦੀ ਬੇਨਤੀ ਹੈ।

ਗੁਰੂ ਜੀ ਕਿਹੜੇ ਗਿਆਨ, ਧਿਆਨ, ਅਤੇ ਕਰਮ ਬਾਰੇ ਗੱਲ ਕਰ ਰਹੇ ਹਨ?

ਗੁਰੂ ਜੀ ਆਤਮਕ ਸੂਝ, ਪ੍ਰਭੂ ਨਾਲ ਜੁੜੀ ਸੁਰਤ, ਅਤੇ ਚੰਗੇ ਕਰਮਾਂ ਬਾਰੇ ਗੱਲ ਕਰ ਰਹੇ ਹਨ। ਉਹਨਾਂ ਦਾ ਆਚਰਨ ਵੀ ਸੁੱਚਾ ਹੋਣਾ ਚਾਹੀਦਾ ਹੈ।

ਸੰਸਾਰ ਨਦੀ ਨੂੰ ਪਾਰ ਕਰਨ ਲਈ ਕਿਹੜੀ ਸੰਗਤ ਵਿੱਚ ਰਹਿਣਾ ਚਾਹੀਦਾ ਹੈ?

ਸੰਸਾਰ ਦੀ ਔਖੀ ਨਦੀ ਨੂੰ ਪਾਰ ਕਰਨ ਲਈ ਸਾਧ ਸੰਗਤ ਦੇ ਪੱਲੇ ਨਾਲ ਜੁੜੇ ਰਹਿਣਾ ਚਾਹੀਦਾ ਹੈ।

ਮਾਇਆ ਦੇ ਮਿੱਠੇ ਰਸਾਂ ਬਾਰੇ ਕੀ ਕਿਹਾ ਗਿਆ ਹੈ?

ਪਰਮਾਤਮਾ ਦੇ ਦਾਸ ਮਾਇਆ ਦੇ ਸੁੱਖ, ਧਨ, ਅਤੇ ਮਿੱਠੇ ਰਸਾਂ ਨੂੰ ਮਨ ਵਿੱਚ ਨਹੀਂ ਵਸਾਉਂਦੇ। ਉਹ ਪ੍ਰਭੂ ਦੇ ਨਾਮ ਵਿੱਚ ਰੰਗੇ ਰਹਿੰਦੇ ਹਨ।

ਦਾਸ ਸੰਤੋਖ ਕਿਵੇਂ ਪ੍ਰਾਪਤ ਕਰਦੇ ਹਨ?

ਨਾਨਕ ਜੀ ਅਨੁਸਾਰ, ਪ੍ਰਭੂ ਦੇ ਦਾਸ ਪ੍ਰਭੂ ਦੇ ਦਰਸ਼ਨ ਨਾਲ ਸੰਤੋਖ ਪ੍ਰਾਪਤ ਕਰਦੇ ਹਨ। ਪ੍ਰਭੂ ਦੇ ਨਾਮ ਦਾ ਪਿਆਰ ਹੀ ਉਹਨਾਂ ਦਾ ਗਹਿਣਾ ਹੈ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget