ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-10-2023)

ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥

ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥

ਮੰਗਲ ਸਾਜੁ = ਖ਼ੁਸ਼ੀ ਦਾ ਸਾਮਾਨ, ਖ਼ੁਸ਼ੀ ਦਾ ਰੰਗ-ਢੰਗ। ਅਬਿਨਾਸੀ = ਨਾਹ ਨਾਸ ਹੋਣ ਵਾਲਾ। ਵਰੁ = (ਪ੍ਰਭੂ) ਪਤੀ। ਮਨਿ = ਮਨ ਵਿਚ। ਚਾਇਆ = ਚਾਉ। ਵਡੈ ਭਾਗੈ = ਵੱਡੀ ਕਿਸਮਤ ਨਾਲ। ਪਤੇ = ਪਤੀ ਨੂੰ। ਸਹਜੇ = ਆਤਮਕ ਅਡੋਲਤਾ ਵਿਚ। ਪਾਈਐ = ਮਿਲ ਪੈਂਦਾ ਹੈ। ਸਖੀਏ = ਹੇ ਸਹੇਲੀਏ! ਮੋਹਿ = ਮੈਨੂੰ। ਮਤੇ = ਮਤਿ, ਉਪਦੇਸ਼। ਰੈਣਿ = ਰਾਤ। ਠਾਢੀ = ਖਲੋਤੀ। ਕਰਉ = ਕਰਉਂ, ਮੈਂ ਕਰਾਂ। ਕਵਨ ਜੁਗਤੀ = ਕਿਸ ਤਰੀਕੇ ਨਾਲ? ਲੈਹੁ ਲਾਇਆ = ਲਾ ਲਵੋ। ਲੜਿ = ਲੜ ਨਾਲ, ਪੱਲੇ ਨਾਲ ॥੧॥

ਰਾਗ ਬਿਲਾਵਲੁ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ' (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ। (ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ। (ਗੁਰੂ ਨਾਨਕ ਜੀ ਕਹਿੰਦੇ ਹਨ ਕਿ) ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ ॥੧॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget