ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (17-03-2025)

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ {ਅੰਗ601}
 
ਪਦਅਰਥ: ਸਾਲਾਹੀ = ਸਲਾਹੀਂ, ਮੈਂ ਸਾਲਾਹੁੰਦਾ ਰਹਾਂ। ਜਿਚਰੁ = ਜਿਤਨਾ ਚਿਰ। ਘਟ ਅੰਤਰਿ = ਸਰੀਰ ਵਿਚ। ਸਾਸਾ = ਸਾਹ, ਜਿੰਦ। ਜਾਣਉ = ਜਾਣਉਂ, ਮੈਂ ਜਾਣਦਾ ਹਾਂ। ਮੁਗਧ = ਮੂਰਖ। ਸੇ = ਸਾਂ।੧। ਬੁਝਾਈ = ਸਮਝ। ਵਿਟਹੁ = ਤੋਂ। ਬਲਿ ਜਾਈ = ਬਲਿ ਜਾਈ, ਮੈਂ ਸਦਕੇ ਜਾਂਦਾ ਹਾਂ।ਰਹਾਉ। ਮੁਏ = (ਵਿਕਾਰਾਂ ਵਲੋਂ) ਮਰ ਸਕਦੇ ਹਾਂ। ਜੀਵਾਲੇ = ਆਤਮਕ ਜੀਵਨ ਦੇਂਦਾ ਹੈ। ਮੁਕਤਿ = ਵਿਕਾਰਾਂ ਤੋਂ ਖ਼ਲਾਸੀ। ਆਈ = ਆਇ, ਆ ਕੇ। ਦਾਤਾ = ਨਾਮ ਦੀ ਦਾਤਿ ਦੇਣ ਵਾਲਾ। ਜਿਤੁ = ਜਿਸ ਵਿਚ।੨। ਸੇ = ਉਹ ਬੰਦੇ। ਕਿਤੁ = ਕਾਹਦੇ ਲਈ? ਵਾਰੋ ਵਾਰਾ = ਮੁੜ ਮੁੜ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਗੁਬਾਰਾ = ਹਨੇਰਾ।੩। ਆਪੇ = ਆਪ ਹੀ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲਦਾ ਹੈ। ਧੁਰਿ = ਧੁਰ ਦਰਗਾਹ ਤੋਂ। ਕਰਤਾ = ਕਰਤਾਰ।੪।
ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ। ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੁਲਾਈ 2026

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
Embed widget