Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (17-11-2023)
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥
ਪਦਅਰਥ:- ਜਾਨੈ—ਸਾਂਝ ਰੱਖਦਾ ਹੈ। ਤਾ ਕਉ—ਉਸ ਵਾਸਤੇ। ਕਾਹੋ ਅਚਰਜੁ—ਕਿਹੜਾ ਅਨੋਖਾ ਕੰਮ? ਕੋਈ ਵੱਡੀ ਅਨੋਖੀ ਗੱਲ ਨਹੀਂ। ਪੈਸਿ—ਪੈ ਕੇ। ਢੁਰਿ—ਢਲ ਕੇ, ਨਰਮ ਹੋ ਕੇ, ਆਪਾ-ਭਾਵ ਗੰਵਾ ਕੇ।1। ਭੋਰਾ—ਭੋਲਾ। ਤਉ—ਤਾਂ। ਤਜਹਿ—ਤਿਆਗ ਦੇਵੇ। ਕਬੀਰਾ—ਹੇ ਕਬੀਰ! ਨਿਹੋਰਾ—ਅਹਿਸਾਨ, ਉਪਕਾਰ।1। ਰਹਾਉ। ਰੇ ਲੋਈ—ਹੇ ਲੋਕ! ਜੇ ਜਗਤ! (ਨੋਟ:- ਲਫ਼ਜ਼ ‘ਰੇ’ ਪੁਲਿੰਗ ਹੈ, ਇਸ ਦਾ ਇਸਤ੍ਰੀ-ਲਿੰਗ ‘ਰੀ’ ਹੈ। ਸੋ, ਕਬੀਰ ਜੀ ਇੱਥੇ ਆਪਣੀ ਵਹੁਟੀ ‘ਲੋਈ’ ਨੂੰ ਨਹੀਂ ਆਖ ਰਹੇ)। ਊਖਰੁ—ਕੱਲਰ। ਮਗਹਰੁ—ਇਕ ਪਿੰਡ ਦਾ ਨਾਮ ਹੈ, ਇਹ ਪਿੰਡ ਯੂ. ਪੀ. ਦੇ ਜ਼ਿਲੇ ਬਸਤੀ ਵਿਚ ਹੈ। ਹਿੰਦੂ ਲੋਕਾਂ ਦਾ ਖ਼ਿਆਲ ਹੈ ਕਿ ਇਸ ਥਾਂ ਨੂੰ ਸ਼ਿਵ ਜੀ ਨੇ ਸਰਾਪ ਦੇ ਦਿੱਤਾ ਸੀ, ਇਸ ਵਾਸਤੇ ਇੱਥੇ ਮਰਿਆਂ ਮੁਕਤੀ ਨਹੀਂ ਮਿਲ ਸਕਦੀ।2।