ਪੜਚੋਲ ਕਰੋ
Advertisement
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-11-2023)
ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।ਹੇ ਪ੍ਰਭੂ!
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
ਪਦਅਰਥ: ਹਮ = ਅਸੀ ਜੀਵ। ਭੀਖਕ = ਮੰਗਤੇ। ਭੇਖਾਰੀ = ਮੰਗਤੇ। ਨਿਜ ਪਤਿ = ਆਪਣੇ ਆਪ ਦਾ ਮਾਲਕ, ਸੁਤੰਤਰ। ਦਾਤਾ = ਦਾਤਾਂ ਦੇਣ ਵਾਲਾ। ਦੈਆਲ = ਦਇਆਵਾਨ। ਕੰਉ = ਨੂੰ। ਰਹਉ = ਰਹਉਂ, ਮੈਂ ਰਹਾਂ। ਰੰਗਿ = ਰੰਗ ਵਿਚ। ਰਾਤਾ = ਰੰਗਿਆ ਹੋਇਆ।੧।ਬਲਿਹਾਰੈ = ਕੁਰਬਾਨ। ਜਾਉ = ਜਾਉਂ, ਮੈਂ ਜਾਂਦਾ ਹਾਂ। ਵਿਟਹੁ = ਤੋਂ। ਕਰਣ ਕਾਰਣ = ਜਗਤ ਦਾ ਮੂਲ।੧।ਰਹਾਉ।ਫੇਰ = ਗੇੜ। ਕਿਰਪਨ ਕਉ = ਕੰਜੂਸ ਨੂੰ, ਮਾਇਆ = ਵੇੜ੍ਹੇ ਨੂੰ। ਕੀਜੈ = ਕਰ। ਬਖਸ = ਬਖ਼ਸ਼ਸ਼।੨।ਭਨਤਿ = ਆਖਦਾ ਹੈ। ਭਰਮ ਪਟ = ਭਰਮ ਦੇ ਪੜਦੇ। ਪਰਸਾਦੀ = ਕਿਰਪਾ ਨਾਲ। ਜਾਨਿਆ = ਸਾਂਝ ਪਾ ਲਈ। ਸਾਚੀ = ਸਦਾ ਕਾਇਮ ਰਹਿਣ ਵਾਲੀ। ਲਿਵ = ਲਗਨ। ਭੀਤਰਿ = ਅੰਦਰ, ਮਨ ਵਿਚ। ਸਿਉ = ਨਾਲ।੩।
ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਭਾਈ! -ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਕ੍ਰਿਕਟ
ਕ੍ਰਿਕਟ
ਪੰਜਾਬ
Advertisement