ਰਾਮਕਲੀ ਮਹਲਾ ੫ ॥ ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥


ਅਰਥ: ਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨਾਮ ਜਪਿਆ ਕਰ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜਿਉਂ ਜਿਉਂ ਨਾਮ ਸਿਮਰੇਂਗਾ) ਤੈਨੂੰ ਉੱਚਾ ਆਤਮਕ ਜੀਵਨ ਮਿਲਿਆ ਰਹੇਗਾ। ਭਿਆਨਕ ਆਤਮਕ ਮੌਤ (ਤੇਰੇ ਆਤਮਕ ਜੀਵਨ ਨੂੰ) ਫਿਰ ਕਦੇ ਮੁਕਾ ਨਹੀਂ ਸਕੇਗੀ।੧।ਰਹਾਉ।


ਹੇ ਭਾਈ! ਅਨੇਕਾਂ ਕਿਸਮਾਂ ਦੇ) ਕ੍ਰੋੜਾਂ ਜਨਮਾਂ ਵਿਚ ਭਟਕ ਕੇ (ਹੁਣ ਤੂੰ ਮਨੁੱਖਾ ਜਨਮ ਵਿਚ) ਆਇਆ ਹੈਂ, (ਤੇ, ਇਥੇ) ਵੱਡੀ ਕਿਸਮਤ ਨਾਲ (ਤੈਨੂੰ) ਗੁਰੂ ਦਾ ਸਾਥ ਮਿਲ ਗਿਆ ਹੈ।੧। ਹੇ ਭਾਈ! ਗੁਰੂ ਨਾਨਕ ਜੀ ਕਹਿੰਦੇ ਹਨ, ਕਿ, ਨਾਨਕ (ਤੈਨੂੰ) ਇਹ ਵਿਚਾਰ ਦੀ ਗੱਲ ਦੱਸਦਾ ਹੈ-ਪੂਰੇ ਗੁਰੂ ਦੀ ਸਰਨ ਪੈਣ ਤੋਂ ਬਿਨਾ (ਅਨੇਕਾਂ ਜੂਨਾਂ ਤੋਂ) ਪਾਰ-ਉਤਾਰਾ ਨਹੀਂ ਹੋ ਸਕਦਾ।੨।੧੧।


ਗੱਜ-ਵੱਜ ਕੇ ਫਤਹਿ ਬੁਲਾਓ ਜੀ !


ਵਾਹਿਗੁਰੂ ਜੀ ਕਾ ਖਾਲਸਾ !!


ਵਾਹਿਗੁਰੂ ਜੀ ਕੀ ਫਤਹਿ !!