ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-09-2025)

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥
 
ਪਦਅਰਥ: ਬੂੰਦ = ਵਰਖਾ ਦੀ ਬੂੰਦ। ਚਾਤ੍ਰਿਕ = ਪਪੀਹਾ। ਬਿਲਲ ਬਿਲਲਾਤੀ = ਤਰਲੇ ਲੈਂਦਾ। ਪ੍ਰਭ = ਹੇ ਪ੍ਰਭੂ! ਮੁਖਿ = ਮੂੰਹ ਵਿਚ। ਨਿਮਖਾਤੀ = ਇਕ ਨਿਮਖ ਵਾਸਤੇ ਹੀ, ਅੱਖ ਝਮਕਣ ਜਿਤਨੇ ਸਮੇ ਲਈ।੧।ਰਹਿ ਨ ਸਕਉ = ਰਹਿ ਨ ਸਕਉਂ, ਮੈਂ ਰਹਿ ਨਹੀਂ ਸਕਦਾ। ਰਾਤੀ = ਰੱਤੀ ਭਰ ਸਮੇ ਲਈ ਭੀ। ਅਮਲੀ = ਨਸ਼ਈ, ਨਸ਼ੇ ਦਾ ਆਦੀ ਮਨੁੱਖ। ਮਰਿ ਜਾਈ ਹੈ– ਮਰਨ ਲੱਗਦਾ ਹੈ, ਤੜਫ਼ ਉੱਠਦਾ ਹੈ।ਰਹਾਉ।ਸਰਵਰ = ਤਾਲਾਬ, ਸਮੁੰਦਰ। ਅਤਿ ਅਗਾਹ = ਬਹੁਤ ਡੂੰਘਾ। ਮਾਤੀ = ਮਾਤ੍ਰਾ ਭਰ, ਰਤਾ ਭਰ ਭੀ। ਅਪਰੰਪਰੁ = ਪਰੇ ਤੋਂ ਪਰੇ। ਗਾਤੀ = ਗਤਿ। ਮਿਤਿ = ਮਾਪ।੨।ਰੰਗਿ ਚਲੂਲੇ = ਗੂੜ੍ਹੇ ਰੰਗ ਵਿਚ। ਰਾਤੀ = ਰੰਗੇ ਜਾਂਦੇ ਹਨ। ਪਾਤੀ = ਪਤਿ, ਇੱਜ਼ਤ।੩।ਠਾਕੁਰੁ = ਮਾਲਕ। ਭਾਤੀ = ਭਾਂਤਿ, ਵਿਓਂਤ, ਢੰਗ। ਭਗਾਤੀ = ਭਗਤਾਂ ਦੀ।੪।
 
ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ।
 
ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ
 
ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!,
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਕਤੂੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਕਤੂੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget