ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਪ੍ਰੈਲ 2026

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥
 
ਅਰਥ : ਸੰਤਹੁ = ਹੇ ਸੰਤ ਜਨੋ! ਮਨ ਪਵਨੈ = ਮਨ ਪਵਨ ਨੂੰ, ਪਉਣ ਵਰਗੇ ਚੰਚਲ ਮਨ ਨੂੰ, ਇਸ ਮਨ ਨੂੰ ਜੋ ਪਹਿਲਾਂ ਪਉਣ ਵਰਗਾ ਚੰਚਲ ਸੀ, ਇਸ ਮਨ ਨੂੰ ਜੋ ਪਹਿਲਾਂ ਕਦੇ ਇੱਕ ਥਾਂ ਟਿਕਦਾ ਹੀ ਨਹੀਂ ਸੀ। ਜੋਗੁ ਪਰਾਪਤਿ = ਪਰਾਪਤਿ ਜੋਗੁ, ਹਾਸਲ ਕਰਨ ਜੋਗਾ। ਕਿਛੁ = ਕੁਝ ਥੋੜਾ ਬਹੁਤ। ਜੋਗੁ ਪਰਾਪਤਿ ਗਨਿਆ = ਇਹ ਮਨ ਹਾਸਲ ਕਰਨ ਜੋਗਾ ਗਿਣਿਆ ਜਾ ਸਕਦਾ ਹੈ, ਇਹ ਮਨ ਹੁਣ ਪ੍ਰਭੂ ਦਾ ਮਿਲਾਪ ਹਾਸਲ ਕਰਨ ਜੋਗਾ ਸਮਝਿਆ ਜਾ ਸਕਦਾ ਹੈ।
 
ਗੁਰਿ = ਗੁਰੂ ਨੇ। ਮੋਰੀ = ਕਮਜ਼ੋਰੀ। ਜਿਤੁ = ਜਿਸ ਕਮਜ਼ੋਰੀ ਦੀ ਰਾਹੀਂ। ਮਿਰਗ = ਕਾਮਾਦਿਕ ਪਸ਼ੂ। ਚੋਰੀ = ਚੁਪ-ਕੀਤੇ, ਅਡੋਲ ਹੀ, ਪਤਾ ਦੇਣ ਤੋਂ ਬਿਨਾ ਹੀ। ਮੂੰਦਿ ਲੀਏ = ਬੰਦ ਕਰ ਦਿੱਤੇ ਹਨ। ਦਰਵਾਜੇ = ਸਰੀਰਕ ਇੰਦ੍ਰੇ, ਜਿਨ੍ਹਾਂ ਦੀ ਰਾਹੀਂ ਕਾਮਾਦਿਕ ਵਿਕਾਰ ਸਰੀਰ ਉੱਤੇ ਹੱਲਾ ਕਰਦੇ ਹਨ। ਅਨਹਦ = ਇੱਕ-ਰਸ। ਬਾਜੀਅਲੇ = ਵੱਜਣ ਲੱਗ ਪਏ ਹਨ ॥੧॥ ਕੁੰਭ = ਹਿਰਦਾ-ਰੂਪ ਘੜਾ। ਜਲਿ = ਵਿਕਾਰ-ਰੂਪ ਪਾਣੀ ਨਾਲ। ਮੇਟਿਆ = ਡੋਲ੍ਹ ਦਿੱਤਾ ਹੈ। ਊਭਾ = ਉੱਚਾ, ਸਿੱਧਾ। ਜਾਨਿਆ = ਜਾਣ ਲਿਆ ਹੈ, ਪ੍ਰਭੂ ਨਾਲ ਜਾਣ-ਪਛਾਣ ਕਰ ਲਈ ਹੈ। ਮਾਨਿਆ = ਪਤੀਜ ਗਿਆ ਹੈ ॥੨॥੧੦॥
 
ਪਦ ਅਰਥ : ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ।
 
(ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਕਬੀਰ ਜੀ ਕਹਿੰਦੇ ਹਨ, ਹੇ ਦਾਸ ਕਬੀਰ! (ਹੁਣ) ਆਖ ਕਿ ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget