ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (21-10-2025)

ਧਨਾਸਰੀ ਮਹਲਾ ੫ ॥  ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥

ਧਨਾਸਰੀ ਮਹਲਾ ੫ ॥  ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ਪਦਅਰਥ: ਪੀਸਉ = ਪੀਸਉਂ, ਮੈਂ (ਆਟਾ) ਪੀਹਾਂ। ਸੰਤ ਆਗੈ = ਸੰਤਾਂ ਦੀ ਸੇਵਾ ਵਿਚ। ਜਸੁ = ਸਿਫ਼ਤਿ-ਸਾਲਾਹ। ਗਾਈ = ਗਈਂ, ਮੈਂ ਗਾਵਾਂ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਸਮ੍ਹ੍ਹਾਰੈ = ਯਾਦ ਕਰਦਾ ਰਹੇ। ਬਿਸ੍ਰਾਮ ਨਿਧਿ = ਸੁਖ ਦਾ ਖ਼ਜ਼ਾਨਾ। ਪਾਈ = ਪਾਈਂ, ਮੈਂ ਹਾਸਲ ਕਰ ਲਵਾਂ।੧। ਮੇਰੇ ਸਾਈ = ਹੇ ਮੇਰੇ ਸਾਈਂ! ਠਾਕੁਰ = ਹੇ ਮਾਲਕ! ਧਿਆਈ = ਧਿਆਈਂ, ਮੈਂ ਧਿਆਵਾਂ।੧।ਰਹਾਉ। ਤੇ = ਤੋਂ, ਨਾਲ। ਛੁਟੈ = ਮੁੱਕ ਜਾਏ। ਭਰਮਾਈ = ਭਟਕਣਾ। ਅਨਦ = ਆਨੰਦ। ਰਵਿਓ = ਵਿਆਪਕ। ਮਧੇ = ਵਿਚ। ਜਤ ਕਤ = ਜਿੱਥੇ ਕਿੱਥੇ। ਪੇਖਉ = ਪੇਖਉਂ, ਮੈਂ ਵੇਖਾਂ। ਜਾਈ = ਜਾਇ, ਜਾ ਕੇ।੨। ਨਿਧਿ = ਖ਼ਜ਼ਾਨਾ। ਪਤਿਤ ਪਾਵਨ = ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿਤ੍ਰ ਕਰਨ ਵਾਲਾ। ਗੋਸਾਈ = ਹੇ ਧਰਤੀ ਦੇ ਖਸਮ! ਕੋਟਿ = ਕ੍ਰੋੜਾਂ। ਤੇ = ਤੋਂ, ਨਾਲ। ਮੁਖ ਤੇ = ਮੂੰਹੋਂ। ਨਿਮਖ = ਅੱਖ ਝਮਕਣ ਜਿਤਨੇ ਸਮੇ ਲਈ। ਬੁਲਾਈ = ਬੁਲਾਈਂ, ਮੈਂ (ਤੇਰਾ ਨਾਮ) ਉਚਾਰਾਂ।੩। ਸਾ = ਉਹ {ਇਸਤ੍ਰੀ ਲਿੰਗ}। ਕੈ ਮਨਿ = ਦੇ ਮਨ ਵਿਚ। ਭਾਈ = ਪਸੰਦ ਆਉਂਦੀ ਹੈ। ਤ੍ਰਿਪਤਿ ਅਘਾਈ = ਪੂਰਨ ਤੌਰ ਤੇ ਰੱਜ ਜਾਈਦਾ ਹੈ।੪।

ਅਰਥ: (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥ ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥ ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ॥੩॥ ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ ! ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ॥੪॥੧੦॥

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
Advertisement

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
Embed widget