ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (21-09-2025)

ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥ ਪਉੜੀ ॥

ਸਲੋਕ ॥
ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥ ਪਉੜੀ ॥ ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥ ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥ ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥ ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥ ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥
ਐਤਵਾਰ, ੬ ਅੱਸੂ (ਸੰਮਤ ੫੫੭ ਨਾਨਕਸ਼ਾਹੀ) ੨੧ ਸਤੰਬਰ, ੨੦੨੫ (ਅੰਗ: ੭੦੬)

ਪੰਜਾਬੀ ਵਿਆਖਿਆ :
ਸਲੋਕ ॥
ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ ।੧। ਹੇ ਨਾਨਕ! (ਆਖ—ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ ਸਨ, ਬੜੇ ਔਖੇ ਥਾਂ ਤੂੰ ਵੱਸਦਾ ਸੈਂ ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂੰ ਬਚਿਆ ਰਿਹਾ, ਹੁਣ ਉਸ ਮਾਲਕ ਨੂੰ ਤੂੰ ਕਿਉਂ ਭੁਲਾ ਦਿੱਤਾ? ।੨। (ਹੇ ਜੀਵ!) (ਮਾਂ ਦੀ) ਰੱਤ ਤੇ (ਪਿਉ ਦੇ) ਵੀਰਜ ਤੋਂ (ਮਾਂ ਦੇ) ਪੇਟ ਦੀ ਅੱਗ ਵਿਚ ਤੂੰ ਉੱਗਿਆ । ਤੇਰਾ ਮੂੰਹ ਹੇਠਾਂ ਨੂੰ ਸੀ, ਗੰਦਾ ਤੇ ਡਰਾਉਣਾ ਸੈਂ, (ਮਾਨੋ) ਇਕ ਹਨੇਰੇ ਘੋਰ ਨਰਕ ਵਿਚ ਪਿਆ ਹੋਇਆ ਸੈਂ । ਜਿਸ ਪ੍ਰਭੂ ਨੂੰ ਸਿਮਰ ਕੇ ਤੂੰ ਨਹੀਂ ਸੈਂ ਸੜਦਾ—ਉਸ ਨੂੰ (ਹੁਣ ਭੀ) ਮਨੋਂ ਤਨੋਂ ਹਿਰਦੇ ਵਿਚ ਯਾਦ ਕਰ । ਜਿਸ ਪ੍ਰਭੂ ਨੇ ਤੈਨੂੰ ਔਖੇ ਥਾਂ ਤੋਂ ਬਚਾਇਆ, ਉਸ ਨੂੰ ਰਤਾ ਭੀ ਨਾਹ ਭੁਲਾ । ਪ੍ਰਭੂ ਨੂੰ ਭੁਲਾਇਆਂ ਕਦੇ ਸੁਖ ਨਹੀਂ ਹੁੰਦਾ, (ਜੇ ਭੁਲਾਇˆਗਾ ਤਾਂ) ਮਨੁੱਖਾ ਜਨਮ (ਦੀ ਬਾਜ਼ੀ) ਹਾਰ ਕੇ ਜਾਵੇਂਗਾ ।੨।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget