ਸਲੋਕੁ ਮਃ ੩ ॥  ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀं ਵਢੀं ਫਿਰਹਿ ਸੋਭਾ ਮੂਲਿ ਨ ਪਾਹਿ ॥੧॥

Continues below advertisement

ਲਇਅਨੁ = ਲਾ ਲਏ ਹਨ ਉਸ ਨੇ। ਦਿਤੀਅਨੁ = ਦਿੱਤੀ ਹੈ ਉਸ ਨੇ।

ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ। ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ। ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ। ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਨਾਮ ਤੋਂ ਸੱਖਣੇ, ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਂਦੇ ॥੧॥

Continues below advertisement

ਗੱਜ-ਵੱਜ ਕੇ ਫਤਹਿ ਬੁਲਾਓ ਜੀ !ਵਾਹਿਗੁਰੂ ਜੀ ਕਾ ਖਾਲਸਾ !!ਵਾਹਿਗੁਰੂ ਜੀ ਕੀ ਫਤਹਿ !!

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।