ਪੜਚੋਲ ਕਰੋ

Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਮਾਰਚ 2026

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥
 
ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥
 
ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਤੇਰੈ ਨਾਇ = ਤੇਰੇ ਨਾਮ ਵਿਚ (ਜੁੜ ਕੇ)। ਮਨਿ = ਮਨ ਵਿਚ। ਜੀਉ = ਹੇ ਪ੍ਰਭੂ ਜੀ! ਸਾਚੋ ਸਾਚਾ = ਸਦਾ ਹੀ ਥਿਰ ਰਹਿਣ ਵਾਲਾ। ਗੁਰ ਗਿਆਨੁ = ਗੁਰੂ ਦਾ ਦਿੱਤਾ ਹੋਇਆ ਗਿਆਨ (ਦੱਸਦਾ ਹੈ ਕਿ)। ਜਿਨਿ = ਜਿਸ (ਪ੍ਰਭੂ) ਨੇ। ਸਿਰਜੀ = ਪੈਦਾ ਕੀਤੀ ਹੈ। ਤਿਨਿ = ਉਸੇ (ਪ੍ਰਭੂ) ਨੇ। ਗੋਈ = ਨਾਸ ਕੀਤੀ ਹੈ। ਪਰਵਾਣਾ = ਸੱਦਾ। ਹੁਕਮਿ = ਹੁਕਮ ਅਨੁਸਾਰ। ਪਠਾਇਆ = ਭੇਜਿਆ ਹੋਇਆ। ਫੇਰਿ ਨ ਸਕੈ = ਮੋੜ ਨਹੀਂ ਸਕਦਾ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਿ ਸਿਰਿ = ਹਰੇਕ ਜੀਵ ਦੇ ਸਿਰ ਉਤੇ। ਲੇਖੈ = ਲੇਖ ਲਿਖਦਾ ਹੈ। ਬੁਝਾਈ = ਸਮਝਾਂਦਾ ਹੈ। ਅਗਮ = ਅਪਹੁੰਚ। ਅਗੋਚਰੁ = {ਅ-ਗੋ-ਚਰੁ। ਗੋ = ਇੰਦ੍ਰੇ।} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਚੀ ਨਾਈ = ਸਦਾ-ਥਿਰ ਰਹਿਣ ਵਾਲੀ ਵਡਿਆਈ (ਕਰ ਕੇ)। ਨਾਈ = ਵਡਿਆਈ।੧।
 
ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget