ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (23-09-2023)

ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥

ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥

ਪਦਅਰਥ: ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਸਹਜਿ = ਆਤਮਕ ਅਡੋਲਤਾ ਦੇ ਕਾਰਨ। ਅੰਕੁਰੁ = (ਪਿਛਲੇ ਬੀਜੇ ਹੋਏ ਭਲੇ ਕਰਮਾਂ ਦਾ) ਅੰਗੂਰ।ਰਹਾਉ।ਭੇਟਿਓ = ਮਿਲ ਪਿਆ। ਬਡ ਭਾਗੀ = ਵੱਡੀ ਕਿਸਮਤ ਨਾਲ। ਜਾ ਕੋ = ਜਿਸ (ਪਰਮਾਤਮਾ) ਦਾ। ਪਾਰਾਵਾਰਾ = ਪਾਰ ਅਵਾਰ, ਪਾਰਲਾ ਉਰਲਾ ਬੰਨਾ। ਕਰੁ = {ਇਕ-ਵਚਨ} ਹੱਥ। ਗਹਿ = ਫੜ ਕੇ। ਜਨੁ ਅਪੁਨਾ = ਆਪਣੇ ਸੇਵਕ ਨੂੰ। ਬਿਖੁ = ਜ਼ਹਰ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੇ ਮਾਇਆ ਦੇ ਮੋਹ ਦਾ ਜ਼ਹਰ।੧।ਗੁਰ ਬਚਨੀ = ਗੁਰੂ ਦੇ ਬਚਨਾਂ ਦੀ ਰਾਹੀਂ। ਸੰਕਟ ਦੁਆਰਾ = ਕਸ਼ਟਾਂ (ਵਾਲੇ ਚੌਰਾਸੀ ਦੇ ਗੇੜ) ਦਾ ਦਰਵਾਜ਼ਾ। ਗਹੀ = ਫੜੀ ਹੈ। ਪੁਨਹ ਪੁਨਹ = ਮੁੜ ਮੁੜ।੨।

ਅਰਥ: ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ।ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧। ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੭।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..
 

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
Embed widget