ਜੀਅ ਪ੍ਰਾਨ = ਜੀਵਾਂ ਦੀਆਂ ਜਿੰਦਾਂ। ਜਿਨਿ = ਜਿਸ (ਪ੍ਰਭੂ) ਨੇ। ਸਾਜਿ = ਸਾਜ ਕੇ, ਪੈਦਾ ਕਰ ਕੇ। ਮਾਟੀ ਮਹਿ = ਸਰੀਰ ਵਿਚ। ਨਿਵਾਜਿ = ਨਿਵਾਜ ਕੇ, ਨਿਵਾਜ਼ਸ਼ ਕਰ ਕੇ, ਮੇਹਰ ਕਰ ਕੇ। ਕਉ = ਵਾਸਤੇ। ਸਭੁ ਕਿਛੁ = ਹਰੇਕ ਚੀਜ਼। ਭੋਗਾਇ = ਛਕਾਂਦਾ ਹੈ। ਤਜਿ = ਤਿਆਗ ਕੇ। ਮੂੜੇ = ਹੇ ਮੂਰਖ! ਕਤ = ਕਿੱਥੇ? ਜਾਇ = ਜਾਂਦਾ ਹੈ (ਤੇਰਾ ਮਨ) ॥੧॥ ਲਾਗਉ = ਲਾਗਉਂ, ਮੈਂ ਲੱਗਦਾ ਹਾਂ, ਮੈਂ ਲੱਗਣਾ ਚਾਹੁੰਦਾ ਹਾਂ। ਸੇਵ = ਸੇਵਾ-ਭਗਤੀ। ਗੁਰ ਤੇ = ਗੁਰੂ ਤੋਂ। ਨਿਰੰਜਨ ਦੇਵ = ਉਹ ਪ੍ਰਕਾਸ਼-ਰੂਪ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ॥੧॥ ਕੀਏ = ਬਣਾਏ। ਪ੍ਰਕਾਰ = ਕਿਸਮ। ਓਪਤਿ = ਉਤਪੱਤੀ। ਪਰਲਉ = ਨਾਸ। ਨਿਮਖ = ਅੱਖ ਝਮਕਣ ਜਿਤਨਾ ਸਮਾ। ਮਝਾਰ = ਵਿਚ। ਗਤਿ = ਆਤਮਕ ਅਵਸਥਾ। ਮਿਤਿ = ਮਾਪ। ਗਤਿ ਮਿਤਿ = ਕਿਹੋ ਜਿਹਾ ਹੈ ਅਤੇ ਕੇਡਾ ਵੱਡਾ ਹੈ = ਇਹ ਗੱਲ। ਜਾ ਕੀ = ਜਿਸ (ਪ੍ਰਭੂ) ਦੀ। ਮਨ = ਹੇ ਮਨ! ॥੨॥
ਰਾਗ ਗੋਂਡ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੂਰਖ! ਜਿਸ ਪ੍ਰਭੂ ਨੇ (ਤੈਨੂੰ) ਪੈਦਾ ਕਰਕੇ ਤੈਨੂੰ ਜਿੰਦ ਦਿੱਤੀ ਤੈਨੂੰ ਪ੍ਰਾਣ ਦਿੱਤੇ, ਜਿਸ ਪ੍ਰਭੂ ਨੇ ਮੇਹਰ ਕਰ ਕੇ ਸਰੀਰ ਵਿਚ (ਆਪਣੀ) ਜੋਤਿ ਰੱਖ ਦਿੱਤੀ ਹੈ, ਵਰਤਣ ਵਾਸਤੇ ਤੈਨੂੰ ਹਰੇਕ ਚੀਜ਼ ਦਿੱਤੀ ਹੈ, ਅਤੇ ਅਨੇਕਾਂ ਕਿਸਮਾਂ ਦੇ ਭੋਜਨ ਤੈਨੂੰ ਖਵਾਂਦਾ ਹੈ, ਹੇ ਮੂਰਖ! ਉਸ ਪ੍ਰਭੂ ਨੂੰ ਵਿਸਾਰ ਕੇ (ਤੇਰਾ ਮਨ) ਹੋਰ ਕਿੱਥੇ ਭਟਕਦਾ ਰਹਿੰਦਾ ਹੈ? ॥੧॥ ਹੇ ਭਾਈ! ਮੈਂ ਤਾਂ ਪਰਮਾਤਮਾ ਦੀ ਭਗਤੀ ਵਿਚ ਲੱਗਣਾ ਚਾਹੁੰਦਾ ਹਾਂ। ਗੁਰੂ ਪਾਸੋਂ ਹੀ ਉਸ ਪ੍ਰਕਾਸ਼-ਰੂਪ ਮਾਇਆ-ਰਹਿਤ ਪ੍ਰਭੂ ਦੀ ਭਗਤੀ ਦੀ ਸੂਝ ਪੈ ਸਕਦੀ ਹੈ ॥੧॥ ਰਹਾਉ॥ ਹੇ ਮੇਰੇ ਮਨ! ਜਿਸ ਨੇ (ਜਗਤ ਵਿਚ) ਅਨੇਕਾਂ ਕਿਸਮਾਂ ਦੇ ਰੰਗ (-ਰੂਪ) ਪੈਦਾ ਕੀਤੇ ਹੋਏ ਹਨ, ਜੇਹੜਾ ਆਪਣੀ ਪੈਦਾ ਕੀਤੀ ਰਚਨਾ ਨੂੰ ਅੱਖ ਦੇ ਫੋਰ ਵਿਚ ਨਾਸ ਕਰ ਸਕਦਾ ਹੈ, ਅਤੇ ਜਿਸ ਦੀ ਬਾਬਤ ਇਹ ਨਹੀਂ ਕਿਹਾ ਜਾ ਸਕਦਾ ਕਿ ਉਹ ਕਿਹੋ ਜਿਹਾ ਹੈ ਅਤੇ ਕੇਡਾ ਵੱਡਾ ਹੈ, ਹੇ ਮੇਰੇ ਮਨ! ਸਦਾ ਉਸ ਪ੍ਰਭੂ ਦਾ ਧਿਆਨ ਧਰਿਆ ਕਰ ॥੨॥
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (25-04-2025)
ABP Sanjha | Edited By: lajwinderk12 Updated at: 25 Apr 2025 06:16 AM (IST)
ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥
ਅੱਜ ਦਾ ਮੁੱਖਵਾਕ
NEXT PREV
ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥ ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ ਮਝਾਰ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Published at: 25 Apr 2025 06:16 AM (IST)