ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (25-05-2025)

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
 
ਪਦਅਰਥ:- ਕਲਿ—ਝਗੜੇ-ਕਲੇਸ਼। ਜੁਗ—ਸਮਾ। ਕਲਿਜੁਗ—ਝਗੜੇ ਕਲੇਸ਼ਾਂ ਨਾਲ ਭਰਪੂਰ ਜਗਤ {ਨੋਟ—ਇਥੇ ‘ਜੁਗਾਂ’ ਦਾ ਜ਼ਿਕਰ ਨਹੀਂ ਚੱਲ ਰਿਹਾ। ਸਾਧਾਰਨ ਤੌਰ ਤੇ ਦਸਿਆ ਹੈ ਕਿ ਦੁਨੀਆ ਵਿਚ ਮਾਇਆ ਦੇ ਮੋਹ ਕਾਰਨ ਝਗੜੇ-ਕਲੇਸ਼ ਵਧੇ ਰਹਿੰਦੇ ਹਨ}। ਕਲਿਜੁਗ ਕਾ ਧਰਮੁ—ਉਹ ਧਰਮ ਜੋ ਦੁਨੀਆ ਦੇ ਝੰਬੇਲਿਆਂ ਤੋਂ ਬਚਾ ਸਕੇ। ਭਾਈ—ਹੇ ਭਾਈ! ਕਿਵ ਛੂਟਹ—ਅਸੀਂ ਕਿਵੇਂ ਬਚੀਏ? ਛੁਟਕਾਕੀ—ਬਚਣ ਦੇ ਚਾਹਵਾਨ। ਤੁਲਹਾ—ਨਦੀ ਪਾਰ ਕਰਨ ਲਈ ਲੱਕੜਾਂ ਬਾਂਸਾਂ ਆਦਿਕ ਨੂੰ ਬੰਨ੍ਹ ਕੇ ਬਣਾਇਆ ਹੋਇਆ ਆਸਰਾ। ਤਰਾਕੀ—ਤਾਰੂ।1। ਲਾਜ—ਇੱਜ਼ਤ।
 
 
ਹਮ ਮਾਗੀ—ਅਸਾਂ ਮੰਗੀ ਹੈ। ਇਕਾਕੀ—ਇਕੋ ਹੀ। ਰਹਾਉ। ਸੇ—ਉਹ {ਬਹੁ-ਬਚਨ}। ਬਚਨਾਕੀ—ਬਚਨਾਂ ਦੀ ਰਾਹੀਂ,ਗੁਰੂ ਦੀ ਬਾਣੀ ਦੀ ਰਾਹੀਂ। ਚਿਤ੍ਰ ਗੁਪਤਿ—ਚਿਤ੍ਰ ਗੁਪਤ ਨੇ{ਚਿਤ੍ਰ ਗੁਪਤ—ਧਰਮ ਰਾਜ ਦੇ ਇਹ ਦੋਵੇਂ ਲਿਖਾਰੀ ਮੰਨੇ ਗਏ ਹਨ, ਜੋ ਹਰੇਕ ਜੀਵ ਦੇ ਕੀਤੇ ਕਰਮਾਂ ਦਾ ਲੇਖਾ ਲਿਖਦੇ ਰਹਿੰਦੇ ਹਨ}। ਛੂਟੀ—ਮੁੱਕ ਗਈ। ਬਾਕੀ—ਹਿਸਾਬ।2। ਮਨਿ—ਮਨ ਵਿਚ। ਲਗਿ—ਲੱਗ ਕੇ। ਦਿਨੀਅਰੁ—{idnkr} ਸੂਰਜ। ਸੂਰੁ—ਸੂਰਜ। ਅਗਨਿ—ਅੱਗ। ਸਿਵ—ਕੱਲਿਆਣ-ਸਰੂਪ ਪਰਮਾਤਮਾ। ਚੰਦਾਕੀ—ਚਾਨਣੀ ਵਾਲਾ।3। ਅਗਮ—ਅਪਹੁੰਚ। ਅਗੋਚਰ—{ਅ-ਗੋ-ਚਰ। ਗੋ-ਗਿਆਨ-ਇੰਦ੍ਰ੍ਰੇ} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਅਪਾਕੀ—ਆਪ ਹੀ। ਕਉ—ਨੂੰ,ਉਤੇ। ਕਰਿ—ਬਣਾ ਲੈ।4।
 
ਅਰਥ:- ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ। ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।1। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।2। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ,ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ)।3। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।4।6।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Punjab News: ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
Big News: ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
 Alcohol Side Effects : ਸ਼ਰਾਬ ਪੀਣ ਨਾਲ ਕਿੰਨੇ ਸਾਲਾਂ ਬਾਅਦ ਖਰਾਬ ਹੋ ਜਾਂਦਾ ਹੈ ਲਿਵਰ? ਜਾਣੋ ਕਦੋਂ ਦਿਖਣ ਲੱਗਦੇ ਹਨ ਲੱਛਣ
 Alcohol Side Effects : ਸ਼ਰਾਬ ਪੀਣ ਨਾਲ ਕਿੰਨੇ ਸਾਲਾਂ ਬਾਅਦ ਖਰਾਬ ਹੋ ਜਾਂਦਾ ਹੈ ਲਿਵਰ? ਜਾਣੋ ਕਦੋਂ ਦਿਖਣ ਲੱਗਦੇ ਹਨ ਲੱਛਣ
 Sugar Prices Rise : ਦੀਵਾਲੀ ਤੋਂ ਪਹਿਲਾਂ ਮਹਿੰਗੀ ਹੋਈ ਚੀਨੀ, ਜਾਣੋ ਕਿੰਨਾ ਵਧਿਆ ਰੇਟ 
 Sugar Prices Rise : ਦੀਵਾਲੀ ਤੋਂ ਪਹਿਲਾਂ ਮਹਿੰਗੀ ਹੋਈ ਚੀਨੀ, ਜਾਣੋ ਕਿੰਨਾ ਵਧਿਆ ਰੇਟ 
Embed widget