ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਮਈ 2026

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥
 
ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧
 
ਰਤਨੀ = ਰਤਨਾਂ ਨਾਲ, ਸੋਹਣੇ ਜੀਵਨ-ਉਪਦੇਸ਼। ਭਰਪੂਰੇ = ਨਕਾ ਨਕ ਭਰਿਆ ਹੋਇਆ। ਸੰਤ = ਗੁਰਮੁਖਿ ਬੰਦੇ। ਚੁਗਹਿ = ਚੁਗਦੇ ਹਨ। ਚੋਗ = ਖ਼ੁਰਾਕ, ਆਤਮਕ ਜੀਵਨ ਦੀ ਖ਼ੁਰਾਕ। ਪ੍ਰਾਨਪਤਿ = ਪਰਮਾਤਮਾ।੧। ਬਗੁ = ਬਗਲਾ। ਬਪੁੜਾ = ਵਿਚਾਰਾ। ਨਾਇ = ਨ੍ਹਾਉਂਦਾ ਹੈ। ਕੀਚੜਿ = ਚਿੱਕੜ ਵਿਚ।੧।ਰਹਾਉ।
 
ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ।
 
ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ।

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Advertisement

ਵੀਡੀਓਜ਼

Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget