ਪੜਚੋਲ ਕਰੋ
Advertisement
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (26-01-2024)
ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥
ਤਿਲੰਗ ਮਹਲਾ ੪ ॥
ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥
ਕੀਆ = ਦੀਆਂ। ਕਥਾ ਕਹਾਣੀਆ = ਸਿਫ਼ਤਿ-ਸਾਲਾਹ ਦੀਆਂ ਗੱਲਾਂ। ਗੁਰਿ = ਗੁਰੂ ਨੇ। ਮੀਤਿ = ਮਿੱਤਰ ਨੇ। ਕਉ = ਨੂੰ, ਤੋਂ। ਬਲਿ ਜਾਈਆ = ਮੈਂ ਸਦਕੇ ਜਾਂਦਾ ਹਾਂ, ਬਲਿ ਜਾਂਦੀਆਂ।੧। ਆਇ = ਆ ਕੇ। ਗੁਰਸਿਖ = ਹੇ ਗੁਰੂ ਦੇ ਸਿੱਖ!।ਰਹਾਉ। ਭਾਵਦੇ = ਚੰਗੇ ਲੱਗਦੇ ਹਨ। ਸੇ = ਉਹ ਗੁਣ (ਬਹੁ-ਵਚਨ)। ਤੇ = ਤੋਂ, ਪਾਸੋਂ। ਭਾਣਾ = ਰਜ਼ਾ। ਘੁਮਿ ਘੁਮਿ ਜਾਏ = ਘੁਮਿ ਘੁਮਿ ਜਾਈਂ, ਮੈਂ ਮੁੜ ਮੁੜ ਸਦਕੇ ਜਾਂਦਾ ਹਾਂ।੨।
ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement