ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (26-09-2025)

ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥

ਸੋਰਠਿ ਮਹਲਾਘਰੁਤਿਤੁਕੇਸਤਿਗੁਰ ਪ੍ਰਸਾਦਿਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥

ਹਉ ਜਾਚੀ = ਹਉ ਜਾਚੀਂ, ਮੈਂ ਮੰਗਾਂ। ਆਰਾਧੀ = ਆਰਾਧੀਂ, ਮੈਂ ਆਰਾਧਨਾ ਕਰਾਂ। ਸਭੁ ਕੋ = ਹਰੇਕ ਜੀਵ। ਕੀਤਾ = (ਪਰਮਾਤਮਾ ਦਾ) ਬਣਾਇਆ ਹੋਇਆ। ਹੋਸੀ = ਹੋਵੇਗਾ, ਹੈ। ਖਾਕੂ = ਖ਼ਾਕ ਵਿਚ। ਭਵ ਖੰਡਨੁ = ਜਨਮ (ਮਰਨ) ਨਾਸ ਕਰਨ ਵਾਲਾ। ਸਭਿ = ਸਾਰੇ। ਨਵ ਨਿਧਿ = ਜਗਤ ਦੇ ਨੌ ਹੀ ਖ਼ਜ਼ਾਨੇ। ਦੇਸੀ = ਦੇਵੇਗਾ, ਦੇਂਦਾ ਹੈ।੧। ਹਰਿ = ਹੇ ਹਰੀ! ਦਾਤੀ = ਦਾਤੀਂ, ਦਾਤਾਂ ਨਾਲ। ਰਾਜਾ = ਰਾਜਾਂ, ਮੈਂ ਰੱਜਦਾ ਹਾਂ। ਬਪੁੜਾ = ਵਿਚਾਰਾ। ਸਾਲਾਹੀ = ਸਲਾਹੀਂ, ਮੈਂ ਸਾਲਾਹਾਂ। ਤਿਸ ਕਾ = {ਲਫ਼ਜ਼ 'ਤਿਸੁ' ਦਾ ੁ ਸੰਬੰਧਕ 'ਕਾ' ਦੇ ਕਾਰਨ ਉੱਡ ਗਿਆ ਹੈ}ਰਹਾਉ। ਜਿਨਿ = ਜਿਸ (ਮਨੁੱਖ) ਨੇ। ਸਭੁ ਕਿਛੁ = ਹਰੇਕ ਚੀਜ਼। ਸੁਖਦਾਤੈ = ਸੁਖ ਦੇਣ ਵਾਲੇ (ਪ੍ਰਭੂ) ਨੇ। ਸਹਜਿ = ਆਤਮਕ ਅਡੋਲਤਾ ਦੇ ਕਾਰਨ। ਸਤਿਗੁਰਿ = ਗੁਰੂ ਨੇ। ਮੇਲਿ = ਮਿਲਾਪ ਵਿਚ।੨। ਤਿਤੁਕੇ = ਤਿ-ਤੁਕੇ, ਤਿੰਨ ਤਿੰਨ ਤੁਕਾਂ ਵਾਲੇ ਬੰਦ (ਇਸ ਸ਼ਬਦ ਦੇ ਹਰੇਕ 'ਬੰਦ' ਵਿਚ ਤਿੰਨ ਤਿੰਨ ਤੁਕਾਂ ਹਨ)

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ)। ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ।੨।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੁਲਾਈ 2026

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget