ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (27-04-2025)

ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ ਸਿਫਤਿ ਸਮਾਇ ॥

ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ ਸਿਫਤਿ ਸਮਾਇ ॥ ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥ ਗੁਰਮੁਖਿ ਨਾਮੁ ਨਿਰੰਜਨ ਪਾਏ ॥ ਗੁਰਮੁਖਿ ਹਉਮੈ ਸਬਦਿ ਜਲਾਏ ॥ ਗੁਰਮੁਖਿ ਸਾਚੇ ਕੇ ਗੁਣ ਗਾਏ ॥ ਗੁਰਮੁਖਿ ਸਾਚੈ ਰਹੈ ਸਮਾਏ ॥ ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥ ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥੪੨॥
 
ਪਦਅਰਥ:- ਪਛਾਣੁ—ਪਛਾਣੂ। ਸਹਜਿ—ਸਹਜ ਵਿਚ, ਆਤਮਕ ਅਡੋਲਤਾ ਵਿਚ। ਬੰਧੁ—ਰੋਕ। ਗੁਰਮੁਖਿ—ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ। ਨਿਰੰਜਨ—ਨਿਰ-ਅੰਜਨ, ਮਾਇਆ ਤੋਂ ਰਹਿਤ (ਅੰਜਨੁ—ਸੁਰਮਾ, ਕਾਲਖ, ਮਾਇਆ ਦੀ ਕਾਲਖ)। ਸਾਚੈ—ਸੱਚੇ ਪ੍ਰਭੂ ਵਿਚ। ਸਾਚਿ—ਸੱਚ ਵਿਚ। ਨਾਮਿ—ਨਾਮ ਵਿਚ। ਪਤਿ—ਇੱਜ਼ਤ।
 
ਅਰਥ:- ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਦਾ ਜਨਮ ਮਰਨ ਦਾ ਚੱਕਰ ਮੁੱਕ ਜਾਂਦਾ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਲੈਂਦਾ ਹੈ। ਗੁਰੂ ਦੇ ਸਨਮੁਖ ਮਨੁੱਖ ਖੋਟੇ ਤੇ ਖਰੇ ਕੰਮਾਂ ਦਾ ਭੇਤੀ ਹੋ ਜਾਂਦਾ ਹੈ (ਇਸ ਵਾਸਤੇ ਖੋਟੇ ਕੰਮਾਂ ਵਿਚ ਫਸਦਾ ਨਹੀਂ ਤੇ) ਅਡੋਲਤਾ ਵਿਚ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ। ਗੁਰਮੁਖਿ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਟਿਕਿਆ ਰਹਿੰਦਾ ਹੈ, (ਇਸ ਤਰ੍ਹਾਂ) ਹੇ ਨਾਨਕ! ਗੁਰਮੁਖ (ਦੀ ਜ਼ਿੰਦਗੀ) ਦੇ ਰਾਹ ਵਿਚ (ਵਿਕਾਰਾਂ ਦੀ) ਕੋਈ ਰੋਕ ਨਹੀਂ ਪੈਂਦੀ। 41। ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ ਨਿਰੰਜਨ ਦਾ ਨਾਮ ਪ੍ਰਾਪਤ ਕਰਦਾ ਹੈ (ਕਿਉਂਕਿ) ਉਹ (ਆਪਣੀ) ਹਉਮੈ ਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਦੇਂਦਾ ਹੈ। ਗੁਰੂ ਦੇ ਸਨਮੁਖ ਹੋ ਕੇ ਮਨੁੱਖ ਸੱਚੇ ਪ੍ਰਭੂ ਦੇ ਗੁਣ ਗਾਉਂਦਾ ਹੈ ਤੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦਾ ਹੈ। ਸੱਚੇ ਨਾਮ ਵਿਚ ਜੁੜੇ ਰਹਿਣ ਕਰਕੇ ਗੁਰਮੁਖ ਨੂੰ ਉੱਚੀ ਇੱਜ਼ਤ ਮਿਲਦੀ ਹੈ, ਹੇ ਨਾਨਕ! ਗੁਰਮੁਖ ਮਨੁੱਖ ਨੂੰ ਸਾਰੇ ਭਵਨਾਂ ਦੀ ਸੋਝੀ ਹੋ ਜਾਂਦੀ ਹੈ (ਭਾਵ, ਗੁਰਮੁਖ ਨੂੰ ਇਹ ਸਮਝ ਆ ਜਾਂਦੀ ਹੈ ਕਿ ਪ੍ਰਭੂ ਸਾਰੇ ਹੀ ਭਵਨਾਂ ਵਿਚ ਮੌਜੂਦ ਹੈ)।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
Embed widget