Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਫਰਵਰੀ 2025
ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥

AMRITVELE DA HUKAMNAMA : ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥
ਲਾਗੋ = ਲੱਗ ਗਿਆ ਹੈ । ਸਿਉ = ਨਾਲ। ਹੇਤੁ = ਪਿਆਰ। ਸਹਾਈ = ਮਦਦਗਾਰ। ਜਿਨਿ = ਜਿਸ (ਗੁਰੂ) ਨੇ। ਕੇਤੁ = ਝੰਡਾ, ਬੋਦੀ ਵਾਲਾ ਤਾਰਾ ਜੋ ਮਨਹੂਸ ਸਮਝਿਆ ਜਾਂਦਾ ਹੈ ॥੧॥ ਦੇਇ = ਦੇ ਕੇ। ਕਰਿ = ਬਣਾ ਕੇ। ਬਿਰਥਾ = {व्यथा} ਪੀੜ, ਦਰਦ। ਸਗਲ = ਸਾਰੀ। ਨਿੰਦਕ ਕੇ ਮੁਖ = ਨਿੰਦਕਾਂ ਦੇ ਮੂੰਹ। ਜਨ = ਸੇਵਕ ॥੧॥ ਸਾਚਾ = ਸਦਾ ਕਾਇਮ ਰਹਿਣ ਵਾਲਾ। ਕੰਠਿ = ਗਲ ਨਾਲ। ਮਾਣੇ = ਮਾਣਿ, ਮਾਣ। ਸੁਖ = ਆਤਮਕ ਆਨੰਦ। ਗਾਇ = ਗਾ ਕੇ ॥੨॥੧੭॥






















