Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (28-12-2023)
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥
ਹਰਿ ਜੀਉ = ਹੇ ਪ੍ਰਭੂ ਜੀ! ਧੁਰਿ = ਧੁਰ ਤੋਂ, ਸ਼ੁਰੂ ਤੋਂ, ਜਦੋਂ ਦਾ ਸੰਸਾਰ ਬਣਿਆ ਹੈ ਤਦੋਂ ਦਾ। ਪ੍ਰਹਿਲਾਦ ਜਨ = ਪ੍ਰਹਿਲਾਦ ਅਤੇ ਇਹੋ ਜਿਹੇ ਹੋਰ ਸੇਵਕ। ਮਾਰਿ = ਮਾਰ ਕੇ। ਪਚਾਇਆ = ਖ਼ੁਆਰ ਕੀਤਾ, ਤਬਾਹ ਕਰ ਦਿੱਤਾ। ਪਰਤੀਤਿ = ਸਰਧਾ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਭਰਮਿ = ਭਟਕਣਾ ਵਿਚ।੧। ਵਡਿਆਈ = ਇੱਜ਼ਤ। ਪੈਜ = ਲਾਜ। ਸੁਆਮੀ = ਹੇ ਸੁਆਮੀ!।ਰਹਾਉ। ਜਮੁ = ਮੌਤ, ਮੌਤ ਦਾ ਡਰ। ਜੋਹਿ ਨ ਸਾਕੈ = ਤੱਕ ਨਹੀਂ ਸਕਦਾ। ਕਾਲੁ = ਮੌਤ ਦਾ ਡਰ। ਮਨਿ = ਮਨ ਵਿਚ। ਨਾਮੇ ਹੀ = ਨਾਮ ਵਿਚ ਜੁੜ ਕੇ ਹੀ। ਮੁਕਤਿ = ਮੌਤ ਦੇ ਡਰ ਤੋਂ ਖ਼ਲਾਸੀ। ਰਿਧਿ ਸਿਧਿ = ਕਰਾਮਾਤੀ ਤਾਕਤਾਂ। ਗੁਰ ਕੈ = ਗੁਰੂ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਈ = ਸੁਭਾਇ, ਪ੍ਰੇਮ ਵਿਚ।੨।
ਵਾਹਿਗੁਰੂ ਜੀ ਕੀ ਫਤਹਿ !!