ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (28-10-2025)

ਸੂਹੀ ਮਹਲਾ ੪ ॥  ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥  ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥  ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥

ਸੂਹੀ ਮਹਲਾ ੪ ॥  ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥  ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥  ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥  ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥  ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥  ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥  ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥  ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥  ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥  ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ 

ਅਰਥ : ਪੁਰਖੋਤਮੁ = ਉੱਤਮ ਪੁਰਖ, ਪ੍ਰਭੂ। ਸਭਿ = ਸਾਰੇ। ਦਾਲਦ = ਦਲਿਦ੍ਰ, ਗਰੀਬੀਆਂ। ਦਲਘਾ = ਦਲ, ਸਮੂਹ।  ਅਸਥਿਰੁ = ਸਦਾ ਕਾਇਮ ਰਹਿਣ ਵਾਲਾ। ਸੇਵਿ = ਸਿਮਰ ਕੇ। ਸੁਖਿ = ਸੁਖ ਵਿਚ। ਸਮਘਾ = ਸਮਾ ਗਿਆ ॥੧॥  ਮਨ = ਹੇ ਮਨ! ਪਿਰਘਾ = ਪਿਆਰਾ।  ਅਰਪਿ = ਅਰਪ ਕੇ, ਭੇਟਾ ਕਰ ਕੇ। ਮੁਲਿ ਮਹਘਾ = ਮਹਿੰਗੇ ਮੁੱਲ ॥੧॥ ਰਹਾਉ ॥  ਨਰਪਤਿ = ਰਾਜੇ। ਮਾਣਹਿ = ਮਾਣਦੇ ਹਨ। ਪਕੜਿ = ਫੜ ਕੇ। ਸਭਿ = ਸਾਰੇ। ਕਲਘਾ = ਕਾਲ, ਮੌਤ, ਆਤਮਕ ਮੌਤ।  ਸਿਰਿ = ਸਿਰ ਉਤੇ। ਹਥ = ਹੱਥਾਂ ਵਿਚ {ਬਹੁ-ਵਚਨ}। ਫਲਘਾ = ਫਲ, ਕਰਮਾਂ ਦਾ ਫਲ ॥੨॥  ਕਿਰਮ = ਕੀੜੇ, ਨਿਮਾਣੇ ਜੀਵ। ਸਰਣਾਗਤਿ = ਸਰਨ ਆਏ ਹਾਂ। ਪੁਰਖ = ਹੇ ਸਰਬ-ਵਿਆਪਕ! ਪ੍ਰਤਿਪਲਘਾ = ਹੇ ਪ੍ਰਤਿਪਾਲ! ਹੇ ਪਾਲਣਹਾਰ!  ਲੋਚ = ਤਾਂਘ। ਪੂਰਿ = ਪੂਰੀ ਕਰ। ਤੁਮਘਾ = ਤੇਰਾ ॥੩॥  ਪ੍ਰਭ = ਹੇ ਪ੍ਰਭੂ! ਕਉ = ਨੂੰ। ਮੋ ਕਉ = ਮੈਨੂੰ। ਨਿਮਘਾ = ਨਿਮਖ ਭਰ, ਛਿਨ ਭਰ ਲਈ {निमेष = ਅੱਖ ਝਮਕਣ ਜਿਤਨਾ ਸਮਾ}।  ਵਿਟਹੁ = ਤੋਂ। ਘੁਮਘਾ = ਕੁਰਬਾਨ ॥੪॥੨॥ 
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ।  ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ ॥੧॥  ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ।  ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ॥੧॥ ਰਹਾਉ ॥  ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ।  ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ ॥੨॥  ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀਂ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀਂ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ।  ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ ॥੩॥  ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ।  ਹੇ ਦਾਸ ਨਾਨਕ! (ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ ॥੪॥੨॥     

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
Advertisement

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget