ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (29-04-2025)

ਗੂਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥

ਗੂਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥ ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ ਛਡਾਈ ॥੧॥ ਰਹਾਉ ॥ ਤੂੰ ਆਪੇ ਦਾਤਾ ਪ੍ਰਭੁ ਅੰਤਰਜਾਮੀ ਕਰਿ ਕਿਰਪਾ ਲੋਚ ਮੇਰੈ ਮਨਿ ਲਾਈ ॥ ਮੈ ਮਨਿ ਤਨਿ ਲੋਚ ਲਗੀ ਹਰਿ ਸੇਤੀ ਪ੍ਰਭਿ ਲੋਚ ਪੂਰੀ ਸਤਿਗੁਰ ਸਰਣਾਈ ॥੨॥ ਮਾਣਸ ਜਨਮੁ ਪੁੰਨਿ ਕਰਿ ਪਾਇਆ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਬਿਰਥਾ ਜਾਈ ॥ ਨਾਮ ਬਿਨਾ ਰਸ ਕਸ ਦੁਖੁ ਖਾਵੈ ਮੁਖੁ ਫੀਕਾ ਥੁਕ ਥੂਕ ਮੁਖਿ ਪਾਈ ॥੩॥ ਜੋ ਜਨ ਹਰਿ ਪ੍ਰਭ ਹਰਿ ਹਰਿ ਸਰਣਾ ਤਿਨ ਦਰਗਹ ਹਰਿ ਹਰਿ ਦੇ ਵਡਿਆਈ ॥ ਧੰਨੁ ਧੰਨੁ ਸਾਬਾਸਿ ਕਹੈ ਪ੍ਰਭੁ ਜਨ ਕਉ ਜਨ ਨਾਨਕ ਮੇਲਿ ਲਏ ਗਲਿ ਲਾਈ ॥੪॥੪॥
 
ਪਦ ਅਰਥ: ਲਾਵਹੁ = ਜੋੜੋ। ਹਉ = ਮੈਂ। ਅਨਦਿਨੁ = ਹਰ ਰੋਜ਼, ਹਰ ਵੇਲੇ। ਧਿਆਈ = ਮੈਂ ਸਿਮਰਦਾ ਰਹਾਂ। ਸਭਿ = ਸਾਰੇ। ਨਿਧਾਨ = ਖ਼ਜ਼ਾਨੇ। ਜਿਤੁ ਜਪੀਐ = ਜਿਸ ਦਾ ਨਾਮ ਜਪਿਆਂ। ਲਹਿ ਜਾਈ = ਲਹਿ ਜਾਂਦੀ ਹੈ।1। ਮਨ = ਹੇ ਮਨ! ਸਖਾ = ਮਿੱਤਰ। ਭਾਈ = ਭਰਾ। ਗਾਵਾ = ਗਾਵਾਂ, ਮੈਂ ਗਾਂਦਾ ਹਾਂ। ਅੰਤਿ = ਆਖ਼ਰ ਵੇਲੇ।1। ਰਹਾਉ। ਪ੍ਰਭੂ = ਮਾਲਕ। ਅੰਤਰਜਾਮੀ = ਦਿਲ ਦੀ ਜਾਣਨ ਵਾਲਾ। ਲੋਚ = ਤਾਂਘ। ਮਨਿ = ਮਨ ਵਿਚ। ਮੈ ਤਨਿ = ਮੇਰੇ ਹਿਰਦੇ ਵਿਚ। ਸੇਤੀ = ਨਾਲ। ਪ੍ਰਭਿ = ਪ੍ਰਭੂ ਨੇ।2।
ਪੁੰਨਿ = {puNX} ਭਲੇ ਕਰਮ, ਚੰਗੀ ਕਿਸਮਤਿ। ਧ੍ਰਿਗੁ = ਫਿਟਕਾਰ-ਜੋਗ। ਬਿਰਥਾ = ਵਿਅਰਥ। ਰਸ ਕਸ = ਕਈ ਕਿਸਮ ਦੇ ਪਦਾਰਥ। ਮੁਖਿ = ਮੂੰਹ ਉੱਤੇ। ਥੁਕ ਪਾਈ = ਥੁਕਦੀ ਹੈ, ਫਿਟਕਾਰ ਪਾਂਦੀ ਹੈ।3। ਤਿਨ = ਉਹਨਾਂ ਨੂੰ। ਦੇ = ਦੇਂਦਾ ਹੈ। ਕਉ = ਨੂੰ। ਗਲਿ = ਗਲ ਨਾਲ। ਲਾਈ = ਲਾਇ, ਲਾ ਕੇ।4।
ਅਰਥ: ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਮੇਰਾ ਮਿੱਤਰ ਹੈ ਮੇਰਾ ਭਰਾ ਹੈ। ਮੈਂ ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹਾਂ। ਆਖ਼ਰ ਵੇਲੇ ਪਰਮਾਤਮਾ ਦਾ ਨਾਮ ਹੀ ਮਦਦਗਾਰ ਬਣਦਾ ਹੈ, ਪ੍ਰਭੂ ਦੀ ਹਜ਼ੂਰੀ ਵਿਚ ਨਾਮ ਹੀ ਸੁਰਖ਼ਰੂ ਕਰਾਂਦਾ ਹੈ।1। ਰਹਾਉ।
ਹੇ ਪ੍ਰਭੂ! ਮੇਰੇ ਉੱਤੇ ਦਇਆਵਾਨ ਹੋਹੁ, ਮੇਰਾ ਮਨ (ਆਪਣੇ ਚਰਨਾਂ ਵਿਚ) ਜੋੜੀ ਰੱਖ, ਮੈਂ ਹਰ ਵੇਲੇ ਸਦਾ ਤੇਰਾ ਨਾਮ ਸਿਮਰਦਾ ਹਰਾਂ। ਹੇ ਮੇਰੇ ਮਨ! ਸਾਰੇ ਸੁਖ ਸਾਰੇ ਖ਼ਜ਼ਾਨੇ ਉਸ ਪਰਮਾਤਮਾ ਦੇ ਹੀ ਪਾਸ ਹਨ, ਜਿਸ ਦਾ ਨਾਮ ਜਪਿਆਂ ਸਾਰੇ ਦੁੱਖ (ਦੂਰ ਹੋ ਜਾਂਦੇ ਹਨ) , (ਮਾਇਆ ਦੀ) ਸਾਰੀ ਭੁੱਖ ਲਹਿ ਜਾਂਦੀ ਹੈ।1।
ਹੇ ਹਰੀ! ਤੂੰ ਆਪ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਆਪ ਹੀ (ਸਭਨਾਂ ਦਾ) ਮਾਲਕ ਹੈਂ, ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ। ਤੂੰ ਆਪ ਹੀ ਮੇਹਰ ਕਰ ਕੇ ਮੇਰੇ ਮਨ ਵਿਚ ਆਪਣੀ ਭਗਤੀ ਦੀ ਤਾਂਘ ਪੈਦਾ ਕੀਤੀ ਹੋਈ ਹੈ। ਹੇ ਭਾਈ! ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਪਰਮਾਤਮਾ ਦੇ ਨਾਲ ਮਿਲਾਪ ਦੀ ਤਾਂਘ ਪੈਦਾ ਹੋਈ ਹੋਈ ਹੈ। ਪਰਮਾਤਮਾ ਨੇ ਮੈਨੂੰ ਸਤਿਗੁਰੂ ਦੀ ਸਰਨ ਪਾ ਕੇ ਮੇਰੀ ਤਾਂਘ ਪੂਰੀ ਕਰ ਦਿੱਤੀ ਹੈ।2। ਹੇ ਭਾਈ! ਮਨੁੱਖਾ ਜਨਮ ਬੜੀ ਕਿਸਮਤ ਨਾਲ ਮਿਲਦਾ ਹੈ, ਪਰ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਫਿਟਕਾਰ-ਜੋਗ ਹੋ ਜਾਂਦਾ ਹੈ; ਨਾਮ ਤੋਂ ਬਿਨਾ ਵਿਅਰਥ ਚਲਾ ਜਾਂਦਾ ਹੈ। ਮਨੁੱਖ ਪ੍ਰਭੂ ਦਾ ਨਾਮ ਭੁਲਾ ਕੇ ਦੁਨੀਆ ਦੇ ਅਨੇਕਾਂ ਕਿਸਮ ਦੇ ਪਦਾਰਥ ਖਾਂਦਾ ਰਹਿੰਦਾ ਹੈ, ਦੁੱਖ ਹੀ ਸਹੇੜਦਾ ਹੈ, ਮੂੰਹੋਂ ਫਿੱਕੇ ਬੋਲ ਬੋਲਦਾ ਰਹਿੰਦਾ ਹੈ, ਲੁਕਾਈ ਉਸ ਨੂੰ ਫਿਟਕਾਰਾਂ ਹੀ ਪਾਂਦੀ ਹੈ।3। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਨੂੰ ਪਰਮਾਤਮਾ ਆਪਣੀ ਹਜ਼ੂਰੀ ਵਿਚ ਆਦਰ-ਮਾਣ ਦੇਂਦਾ ਹੈ। ਹੇ ਨਾਨਕ! ਪਰਮਾਤਮਾ ਆਪਣੇ ਸੇਵਕ ਨੂੰ 'ਧੰਨ ਧੰਨ' ਆਖਦਾ ਹੈ, 'ਸਾਬਾਸ਼' ਆਖਦਾ ਹੈ, ਆਪਣੇ ਸੇਵਕ ਨੂੰ ਆਪਣੇ ਗਲ ਨਾਲ ਲਾ ਕੇ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ।4। 4।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget