ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-03-2024)

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਅਰਥ: (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥ ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥ ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ॥੩॥ ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਹੇ ਨਾਨਕ ਜੀ! ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ॥੪॥੧੦॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
Weather Update: ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
Punjab News: ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
Embed widget