ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-11-2023)

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥
 
ਪਦਅਰਥ: ਬੂੰਦ = ਵਰਖਾ ਦੀ ਬੂੰਦ। ਚਾਤ੍ਰਿਕ = ਪਪੀਹਾ। ਬਿਲਲ ਬਿਲਲਾਤੀ = ਤਰਲੇ ਲੈਂਦਾ। ਪ੍ਰਭ = ਹੇ ਪ੍ਰਭੂ! ਮੁਖਿ = ਮੂੰਹ ਵਿਚ। ਨਿਮਖਾਤੀ = ਇਕ ਨਿਮਖ ਵਾਸਤੇ ਹੀ, ਅੱਖ ਝਮਕਣ ਜਿਤਨੇ ਸਮੇ ਲਈ।੧।ਰਹਿ ਨ ਸਕਉ = ਰਹਿ ਨ ਸਕਉਂ, ਮੈਂ ਰਹਿ ਨਹੀਂ ਸਕਦਾ। ਰਾਤੀ = ਰੱਤੀ ਭਰ ਸਮੇ ਲਈ ਭੀ। ਅਮਲੀ = ਨਸ਼ਈ, ਨਸ਼ੇ ਦਾ ਆਦੀ ਮਨੁੱਖ। ਮਰਿ ਜਾਈ ਹੈ– ਮਰਨ ਲੱਗਦਾ ਹੈ, ਤੜਫ਼ ਉੱਠਦਾ ਹੈ।ਰਹਾਉ।ਸਰਵਰ = ਤਾਲਾਬ, ਸਮੁੰਦਰ। ਅਤਿ ਅਗਾਹ = ਬਹੁਤ ਡੂੰਘਾ। ਮਾਤੀ = ਮਾਤ੍ਰਾ ਭਰ, ਰਤਾ ਭਰ ਭੀ। ਅਪਰੰਪਰੁ = ਪਰੇ ਤੋਂ ਪਰੇ। ਗਾਤੀ = ਗਤਿ। ਮਿਤਿ = ਮਾਪ।੨।ਰੰਗਿ ਚਲੂਲੇ = ਗੂੜ੍ਹੇ ਰੰਗ ਵਿਚ। ਰਾਤੀ = ਰੰਗੇ ਜਾਂਦੇ ਹਨ। ਪਾਤੀ = ਪਤਿ, ਇੱਜ਼ਤ।੩।ਠਾਕੁਰੁ = ਮਾਲਕ। ਭਾਤੀ = ਭਾਂਤਿ, ਵਿਓਂਤ, ਢੰਗ। ਭਗਾਤੀ = ਭਗਤਾਂ ਦੀ।੪।
 
ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget