ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਪ੍ਰੈਲ 2026

ਸਲੋਕੁ ਮ: ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥

ਸਲੋਕੁ ਮ: ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥
 
ਪਾਈਅਨੁ = ਉਸ (ਹਰੀ) ਨੇ ਪਾ ਦਿੱਤੀ ਹੈ, ਦੇ ਦਿੱਤੀ ਹੈ। ਗੁਣਤਾਸੁ = ਗੁਣਾਂ ਦਾ ਖ਼ਜ਼ਾਨਾ ਪ੍ਰਭੂ।
 
(ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ।
 
ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ ਜੀ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ 1822 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, 1 ਦਸੰਬਰ ਨੂੰ ਆਉਣਗੇ ਵਾਪਸ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ 1822 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, 1 ਦਸੰਬਰ ਨੂੰ ਆਉਣਗੇ ਵਾਪਸ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Embed widget