ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (30-05-2025)

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਪਦਅਰਥ: ਹਮ = ਅਸੀ ਜੀਵ। ਭੀਖਕ = ਮੰਗਤੇ। ਭੇਖਾਰੀ = ਮੰਗਤੇ। ਨਿਜ ਪਤਿ = ਆਪਣੇ ਆਪ ਦਾ ਮਾਲਕ, ਸੁਤੰਤਰ। ਦਾਤਾ = ਦਾਤਾਂ ਦੇਣ ਵਾਲਾ। ਦੈਆਲ = ਦਇਆਵਾਨ। ਕੰਉ = ਨੂੰ। ਰਹਉ = ਰਹਉਂ, ਮੈਂ ਰਹਾਂ। ਰੰਗਿ = ਰੰਗ ਵਿਚ। ਰਾਤਾ = ਰੰਗਿਆ ਹੋਇਆ।੧।ਬਲਿਹਾਰੈ = ਕੁਰਬਾਨ। ਜਾਉ = ਜਾਉਂ, ਮੈਂ ਜਾਂਦਾ ਹਾਂ। ਵਿਟਹੁ = ਤੋਂ। ਕਰਣ ਕਾਰਣ = ਜਗਤ ਦਾ ਮੂਲ।੧।ਰਹਾਉ।ਫੇਰ = ਗੇੜ। ਕਿਰਪਨ ਕਉ = ਕੰਜੂਸ ਨੂੰ, ਮਾਇਆ = ਵੇੜ੍ਹੇ ਨੂੰ। ਕੀਜੈ = ਕਰ। ਬਖਸ = ਬਖ਼ਸ਼ਸ਼।੨।ਭਨਤਿ = ਆਖਦਾ ਹੈ। ਭਰਮ ਪਟ = ਭਰਮ ਦੇ ਪੜਦੇ। ਪਰਸਾਦੀ = ਕਿਰਪਾ ਨਾਲ। ਜਾਨਿਆ = ਸਾਂਝ ਪਾ ਲਈ। ਸਾਚੀ = ਸਦਾ ਕਾਇਮ ਰਹਿਣ ਵਾਲੀ। ਲਿਵ = ਲਗਨ। ਭੀਤਰਿ = ਅੰਦਰ, ਮਨ ਵਿਚ। ਸਿਉ = ਨਾਲ।੩।
 
ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਭਾਈ! -ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Punjab News: ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
Big News: ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
 Alcohol Side Effects : ਸ਼ਰਾਬ ਪੀਣ ਨਾਲ ਕਿੰਨੇ ਸਾਲਾਂ ਬਾਅਦ ਖਰਾਬ ਹੋ ਜਾਂਦਾ ਹੈ ਲਿਵਰ? ਜਾਣੋ ਕਦੋਂ ਦਿਖਣ ਲੱਗਦੇ ਹਨ ਲੱਛਣ
 Alcohol Side Effects : ਸ਼ਰਾਬ ਪੀਣ ਨਾਲ ਕਿੰਨੇ ਸਾਲਾਂ ਬਾਅਦ ਖਰਾਬ ਹੋ ਜਾਂਦਾ ਹੈ ਲਿਵਰ? ਜਾਣੋ ਕਦੋਂ ਦਿਖਣ ਲੱਗਦੇ ਹਨ ਲੱਛਣ
 Sugar Prices Rise : ਦੀਵਾਲੀ ਤੋਂ ਪਹਿਲਾਂ ਮਹਿੰਗੀ ਹੋਈ ਚੀਨੀ, ਜਾਣੋ ਕਿੰਨਾ ਵਧਿਆ ਰੇਟ 
 Sugar Prices Rise : ਦੀਵਾਲੀ ਤੋਂ ਪਹਿਲਾਂ ਮਹਿੰਗੀ ਹੋਈ ਚੀਨੀ, ਜਾਣੋ ਕਿੰਨਾ ਵਧਿਆ ਰੇਟ 
Embed widget