ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਮਈ 2026

ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਮਹਲਾ ੩ ਘਰੁ ੩ ॥ ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਮਹਲਾ ੩ ਘਰੁ ੩ ॥ ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥
 
ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥ ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥ ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥ ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥ ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮ੍ਹ੍ਹਾਲੇ ॥੨॥
 
ਪਦਅਰਥ:- ਰਾਖੈ—ਰੱਖਦਾ ਹੈ। ਜੁਗਿ ਜੁਗਿ—ਹਰੇਕ ਜੁਗ ਵਿਚ। ਗੁਰਮੁਖਿ—ਗੁਰੂ ਦੇ ਸਨਮੁਖ। ਸਬਦਿ—ਗੁਰੂ ਦੇ ਸ਼ਬਦ ਦੀ ਰਾਹੀਂ। ਭਾਇਆ—ਪਿਆਰਾ ਲੱਗਾ। ਜਿਸ ਦੀ—ਜਿਸ ਪ੍ਰਭੂ ਦੀ। ਸਾਚੀ—ਸਦਾ ਕਾਇਮ ਰਹਿਣ ਵਾਲੀ। ਬਾਣੀ—ਸਿਫ਼ਤਿ-ਸਾਲਾਹ ਦੀ ਬਾਣੀ। ਸਚੀ—ਸਦਾ-ਥਿਰ। ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਆਖਿ—ਉਚਾਰ ਕੇ। ਵਖਾਣੀ—(ਹੋਰਨਾਂ ਨੂੰ) ਸਮਝਾਈ। ਚਾਲ—ਜੀਵਨ-ਜੁਗਤਿ। ਮਨਿ—ਮਨ ਵਿਚ। ਸੋਹਹਿ—ਸੋਭਦੇ ਹਨ। ਦਰਿ ਸਾਚੈ—ਸਦਾ-ਥਿਰ ਪ੍ਰਭੂ ਦੇ ਦਰ ਤੇ। ਸਚੋ ਸਚੁ—ਸਦਾ-ਥਿਰ ਰਹਿਣ ਵਾਲਾ ਹਰਿ-ਨਾਮ ਹੀ।1।
 
ਅਰਥ:- ਹੇ ਭਾਈ! ਪਰਮਾਤਮਾ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈ, ਹਰੇਕ ਜੁਗ ਵਿਚ ਹੀ (ਭਗਤਾਂ ਦੀ) ਇੱਜ਼ਤ ਰੱਖਦਾ ਆਇਆ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰਦਾ ਹੈ, ਉਹ ਪ੍ਰਭੂ ਦਾ ਭਗਤ ਬਣ ਜਾਂਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੀ ਹਉਮੈ ਦੂਰ ਕਰਦਾ ਹੈ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਸਾੜਦਾ ਹੈ, ਉਹ ਉਸ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ ਜਿਸ ਦੀ ਸਿਫ਼ਤਿ-ਸਾਲਾਹ ਸਦਾ ਅਟੱਲ ਰਹਿਣ ਵਾਲੀ ਹੈ। ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਿਨ ਰਾਤ ਪਰਮਾਤਮਾ ਦੀ ਸਦਾ-ਥਿਰ ਰਹਿਣ ਵਾਲੇ ਭਗਤੀ ਕਰਦੇ ਰਹਿੰਦੇ ਹਨ, ਉਹ ਆਪ ਸਿਫ਼ਤਿ-ਸਾਲਾਹ ਵਾਲੀ ਬਾਣੀ ਉਚਾਰਦੇ ਰਹਿੰਦੇ ਹਨ, ਤੇ ਹੋਰਨਾਂ ਨੂੰ ਭੀ ਉਸ ਦੀ ਸੂਝ ਦੇਂਦੇ ਹਨ। ਹੇ ਭਾਈ! ਭਗਤਾਂ ਦੀ ਜੀਵਨ-ਜੁਗਤੀ ਸਦਾ ਇਕ-ਰਸ ਰਹਿਣ ਵਾਲੀ ਅਤੇ ਬੜੀ ਪਵਿਤ੍ਰ ਹੁੰਦੀ ਹੈ, ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਸਦਾ-ਥਿਰ ਨਾਮ ਪਿਆਰਾ ਲੱਗਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦੇ ਭਗਤ ਸਦਾ-ਥਿਰ ਪਰਮਾਤਮਾ ਦੇ ਦਰ ਤੇ ਸੋਭਦੇ ਹਨ, ਉਹ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਹੀ ਸਦਾ ਜਪਦੇ ਰਹਿੰਦੇ ਹਨ।1।

Advertisement

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
Advertisement

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget