ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਮਈ 2026

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥
 
ਪਦਅਰਥ:- ਪ੍ਰਭ—ਹੇ ਪ੍ਰਭੂ! ਦਾਨਿ—ਦਾਨ (ਦੇਣ) ਵਿਚ। ਮਤਿ ਪੂਰਾ—ਮਤਿ ਦਾ ਪੂਰਾ, ਕਦੇ ਨਾਹ ਖੁੰਝਣ ਵਾਲਾ। ਥਾਰੇ—ਤੇਰੇ। ਭੇਖਾਰੀ—ਮੰਗਤੇ। ਮਾਗਉ—ਮੈਂ ਮੰਗਾਂ। ਥਿਰੁ—ਸਦਾ ਟਿਕੇ ਰਹਿਣ ਵਾਲਾ। ਨ ਰਹਾਈ—ਨ ਰਹੈ, ਨਹੀਂ ਰਹਿੰਦਾ। ਹਰਿ—ਹੇ ਹਰੀ! ਪਿਆਰੀ—ਮੈਂ ਪਿਆਰ ਕਰਾਂ।1। ਰਵਿ ਰਹਿਆ—ਵਿਆਪਕ ਹੋ ਰਿਹਾ ਹੈ। ਬਨਵਾਰੀ—ਪਰਮਾਤਮਾ। ਮਹੀਅਲਿ—ਮਹੀ ਤਲਿ, ਧਰਤੀ ਦੇ ਤਲ ਉੱਤੇ, ਪੁਲਾੜ ਵਿਚ, ਆਕਾਸ਼ ਵਿਚ। ਦੇਖਿ ਨਿਹਾਰੀ—ਦੇਖਿ ਨਿਹਾਰਿ, ਚੰਗੀ ਤਰ੍ਹਾਂ ਵੇਖ। ਰਹਾਉ। ਮਰਤ—ਮਾਤ ਲੋਕ, ਇਹ ਧਰਤੀ। ਪਇਆਲ—ਪਾਤਾਲ। ਗੁਰਿ—ਗੁਰੂ ਨੇ। ਸਤਿਗੁਰਿ—ਸਤਿਗੁਰ ਨੇ। ਹੈ ਭੀ—ਹੁਣ ਭੀ ਮੌਜੂਦ ਹੈ। ਹੋਨੀ—ਅਗਾਂਹ ਨੂੰ ਭੀ ਮੌਜੂਦ ਰਹੇਗਾ।2। ਬਪੁੜੋ—ਵਿਚਾਰਾ। ਇਨਿ—ਇਸ (ਜਗਤ) ਨੇ। ਦੂਜੈ—ਦੂਜੇ (ਮੋਹ) ਵਿਚ (ਫਸ ਕੇ)। ਸਾਕਤ—ਸਾਕਤਾਂ ਨੇ, ਮਾਇਆ-ਵੇੜ੍ਹੇ ਬੰਦਿਆਂ ਨੇ।3। ਸਤਿਗੁਰ—ਹੇ ਸਤਿਗੁਰ! ਤੋੜਿ—ਤੋੜ ਕੇ। ਨਿਰਾਰੇ—ਨਿਰਾਲੇ, ਨਿਰਲੇਪ। ਬਹੁੜਿ—ਮੁੜ। ਮਝਾਰੀ—ਵਿਚ। ਨਾਨਕ—ਹੇ ਨਾਨਕ! ਪਰਗਾਸਿਆ—ਚਮਕਿਆ, ਰੌਸ਼ਨ ਹੋਇਆ। ਮਨਿ—ਮਨ ਵਿਚ।4।
 
ਅਰਥ:- ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀਂ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।1। ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ। ਰਹਾਉ। (ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ।
 
ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।2। ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।3। ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।4।8।
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget