ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-02-2026)

ਬਾਈਸ ਚਉਪਦੇ ਤਥਾ ਪੰਚਪਦੇ ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧  ੴ ਸਤਿਗੁਰ ਪ੍ਰਸਾਦਿ ॥  ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥  ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥  

ਬਾਈਸ ਚਉਪਦੇ ਤਥਾ ਪੰਚਪਦੇ ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧  ੴ ਸਤਿਗੁਰ ਪ੍ਰਸਾਦਿ ॥  ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥  ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥  ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥  ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥  ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥  ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥    ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥  ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥   

ਪਦਅਰਥ:- ਬਿੰਦੁ ਤੇ—ਬਿੰਦ ਤੋਂ, ਇਕ ਬੂੰਦ ਤੋਂ। ਜਿਨਿ—ਜਿਸ (ਪ੍ਰਭੂ) ਨੇ। ਪਿੰਡੁ—ਸਰੀਰ। ਅਗਨਿ ਕੁੰਡ—ਅੱਗ ਦੇ ਕੁੰਡ ਵਿਚ। ਰਹਾਇਆ—ਰੱਖਿਆ; ਬਚਾ ਰੱਖਿਆ। ਮਾਸ—ਮਹੀਨੇ। ਮਾਤਾ ਉਦਰਿ—ਮਾਂ ਦੇ ਪੇਟ ਵਿਚ। ਬਹੁਰਿ—ਮੁੜ, ਉਸ ਤੋਂ ਪਿੱਛੋਂ (ਭਾਵ, ਜਨਮ ਲੈਣ ਤੇ)। ਲਾਗੀ—ਆ ਦਬਾਇਆ।1।   ਕਾਹੇ ਕਉ—ਕਿਸ ਵਾਸਤੇ, ਕਿਉਂ? ਲੋਭਿ—ਲੋਭ ਵਿਚ। ਖੋਇਆ—ਗਵਾ ਲਿਆ ਹੈ। ਪੂਰਬ—ਪਿਛਲਾ। ਭੂਮਿ—ਧਰਤੀ (ਸਰੀਰ-ਰੂਪ)। ਜਨਮਿ—ਜਨਮ ਵਿਚ।1। ਰਹਾਉ।   ਬਿਰਧਿ—ਬੁੱਢਾ। ਹੋਨਾ ਸੋ ਹੋਇਆ—ਬੀਤਿਆ ਸਮਾ ਮੁੜ ਹੱਥ ਨਹੀਂ ਆਉਂਦਾ। ਝੋਟ—ਜੂੜਾ, ਕੇਸ। ਤਬਹਿ—ਤਦੋਂ।2।   ਨਿਹਾਰੈ—ਤੱਕਦਾ ਹੈ। ਸਾਸਾ—ਸਾਹ। ਬਾਜੀਗਰੀ—ਨਟ ਦੀ ਖੇਡ। ਚੇਤਿ—ਯਾਦ ਕਰ, ਪ੍ਰਭੂ ਦੀ ਬੰਦਗੀ ਕਰ। ਢਾਲਿ ਪਾਸਾ—ਪਾਸਾ ਸੁੱਟ।3।   
ਅਰਥ:- ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, ਦਸ ਮਹੀਨੇ ਮਾਂ ਦੇ ਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ।1।   ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ? ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚ ਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ?।1। ਰਹਾਉ।   ਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ। ਜਿਸ ਵੇਲੇ ਜਮ ਸਿਰੋਂ ਆ ਫੜੇਗਾ, ਤਦੋਂ ਰੋਣ ਦਾ ਕੀਹ ਲਾਭ ਹੋਵੇਗਾ?।2।   (ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ) ਰਿਹਾ ਹੈ ਕਿ ਕਦੋਂ ਮੁੱਕਣ ਤੇ ਆਉਂਦੇ ਹਨ। ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ)
ਪ੍ਰਭੂ ਦੀ ਯਾਦ ਦਾ ਪਾਸਾ ਸੁੱਟ (ਪ੍ਰਭੂ ਦੀ ਯਾਦ ਦੀ ਖੇਡ ਖੇਡੋ)।3।1। 23।   

 

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget