ਪੜਚੋਲ ਕਰੋ

Hukamnama sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (11-03-2024)

ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥

ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥
 
ਨਿਹਚਲ = ਅਡੋਲ। ਜਿਸ ਕਾ = {ਲਫ਼ਜ਼ 'ਜਿਸੁ' ਦਾ ਸੰਬੰਧਕ 'ਕਾ' ਦੇ ਕਾਰਨ ਉੱਡ ਗਿਆ ਹੈ}। ਨਿਰਮਲੁ = ਪਵਿਤ੍ਰ। ਜਿ = ਜਿਹੜਾ। ਗੁਰਮੁਖਿ = ਗੁਰੂ ਵਲ ਮੂੰਹ ਕਰ ਕੇ ॥੧॥ ਚੇਤਿ = ਚੇਤੇ ਕਰ, ਸਿਮਰ। ਅਚੇਤ = ਹੇ ਗ਼ਾਫ਼ਲ! ਇਛਹਿ = ਤੂੰ ਚਾਹੇਂਗਾ। ਪਾਵਹਿ = ਤੂੰ ਪ੍ਰਾਪਤ ਕਰੇਂਗਾ। ਪੀਵਤ ਰਹਹਿ = (ਜੇ) ਤੂੰ ਪੀਂਦਾ ਰਹੇਂਗਾ ॥੧॥ ਭੇਟੇ = ਮਿਲ ਪਏ। ਪਾਰਸੁ = ਲੋਹੇ ਨੂੰ ਸੋਨਾ ਬਣਾ ਦੇਣ ਵਾਲੀ ਪੱਥਰੀ। ਪੂਜ = ਆਦਰ-ਮਾਣ। ਦੀਖਿਆ = ਸਿੱਖਿਆ। ਸਾਚੁ = ਸਦਾ-ਥਿਰ ਰਹਿਣ ਵਾਲਾ ਪਰਮਾਤਮਾ ॥੨॥
 
ਰਾਗ ਗੂਜਰੀ ਵਿਚ ਗੁਰੂ ਅਮਰਦਾਸ ਜੀ ਦੀ ਬਾਣੀ, ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ ॥੧॥ ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ ॥੧॥ ਰਹਾਉ॥ ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ), ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ। ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ) ਫਲ ਪ੍ਰਾਪਤ ਕਰਦਾ ਹੈ। (ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ ਦੇਂਦਾ ਹੈ ॥੨॥
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget