ਸਲੋਕ ਮ: ੫ ॥ ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥ ਮ: ੫ ॥ ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨ੍ਹ੍ਹਿ ਕੈ ॥ ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥੨॥

Continues below advertisement

ਲਭਣਹਾਰੁ = ਲੱਭਣ-ਯੋਗ ਪ੍ਰਭੂ। ਕਰਮੁ = ਬਖ਼ਸ਼ਸ਼। ਮਾ ਪਿਰੀ = ਮੇਰੇ ਪਿਰ ਨੇ। ਬਿਆ = ਕੋਈ ਹੋਰ। ਪਸੀਐ = ਵੇਖੀਦਾ ਹੈ ॥੧॥ ਪਾਪੜਿਆ = ਚੰਦਰੇ ਪਾਪਾਂ ਨੂੰ। ਪਛਾੜਿ = ਨਸਾ ਦੇ, ਦੂਰ ਕਰ। ਸਚਾਵਾ = ਸੱਚ ਦਾ। ਸੰਨ੍ਹ੍ਹਿ ਕੈ = ਤਾਣ ਕੇ। ਮੰਤ੍ਰੜਾ = ਸੋਹਣਾ ਮੰਤ੍ਰ। ਚਿਤਾਰਿ = ਚੇਤੇ ਕਰ ॥੨॥ਜਦੋਂ ਮੇਰੇ ਪਿਆਰੇ ਖਸਮ ਨੇ (ਮੇਰੇ ਉੱਤੇ) ਬਖ਼ਸ਼ਸ਼ ਕੀਤੀ ਤਾਂ ਮੈਂ ਲੱਭਣ-ਜੋਗ ਪ੍ਰਭੂ ਨੂੰ ਲੱਭ ਲਿਆ। (ਹੁਣ) ਹੇ ਨਾਨਕ! ਇਕ ਕਰਤਾਰ ਹੀ (ਹਰ ਥਾਂ) ਦਿੱਸ ਰਿਹਾ ਹੈ, ਕੋਈ ਹੋਰ ਨਹੀਂ ਦਿੱਸਦਾ ॥੧॥ ਸੱਚ (ਭਾਵ, ਸਿਮਰਨ) ਦਾ ਤੀਰ ਤਾਣ ਕੇ ਚੰਦਰੇ ਪਾਪਾਂ ਨੂੰ ਨਸਾ ਦੇ, ਹੇ ਨਾਨਕ! ਸਤਿਗੁਰੂ ਦਾ ਸੋਹਣਾ ਮੰਤ੍ਰ ਚੇਤੇ ਕਰ, (ਇਸ ਤਰ੍ਹਾਂ) ਦੁੱਖ ਨਹੀਂ ਵਿਆਪਦਾ ॥੨॥ਗੱਜ-ਵੱਜ ਕੇ ਫਤਹਿ ਬੁਲਾਓ ਜੀ !ਵਾਹਿਗੁਰੂ ਜੀ ਕਾ ਖਾਲਸਾ !!ਵਾਹਿਗੁਰੂ ਜੀ ਕੀ ਫਤਹਿ !!

 

Continues below advertisement

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।