ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (09-06-2023)

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩
ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧ll
 
ਪਦਅਰਥ:- ਬਛਰੈ = ਵੱਛੇ ਨੇ। ਥਨਹੁ = ਥਣਾਂ ਤੋਂ (ਹੀ)। ਬਿਟਾਰਿਓ = ਜੂਠਾ ਕਰ ਦਿੱਤਾ। ਭਵਰਿ = ਭਵਰ ਨੇ। ਮੀਨਿ = ਮੀਨ ਨੇ, ਮੱਛੀ ਨੇ ॥੧॥ ਮਾਈ = ਹੇ ਮਾਂ! ਕਹਾ = ਕਿਥੋਂ? ਲੈ = ਲੈ ਕੇ। ਚਰਾਵਉ = ਮੈਂ ਭੇਟ ਕਰਾਂ। ਅਨੂਪੁ = {ਅਨ-ਊਪੁ} ਜਿਸ ਵਰਗਾ ਹੋਰ ਕੋਈ ਨਹੀਂ, ਸੁੰਦਰ। ਨ ਪਾਵਉ = ਮੈਂ ਹਾਸਲ ਨਹੀਂ ਕਰ ਸਕਾਂਗਾ ॥੧॥ ਮੈਲਾਗਰ = {ਮਲਯ-ਅਗਰ} ਮਲਯ ਪਰਬਤ ਉੱਤੇ ਉੱਗੇ ਹੋਏ ਚੰਦਨ ਦੇ ਬੂਟੇ।। ਬੇਰ੍ਹੇ = ਵੇੜ੍ਹੇ ਹੋਏ, ਲਪੇਟੇ ਹੋਏ। ਭੁਇਅੰਗਾ = ਸੱਪ। ਬਿਖੁ = ਜ਼ਹਿਰ। ਇਕ ਸੰਗਾ = ਇਕੱਠੇ ॥੨॥ ਦੀਪ = ਦੀਵਾ। ਨਈਬੇਦ = {ਸੰ. नैवेद्य An offering of eatables presented to deity or idol} ਕਿਸੇ ਬੁੱਤ ਜਾਂ ਦੇਵੀ ਦੇਵਤੇ ਅੱਗੇ ਖਾਣ ਵਾਲੀਆਂ ਚੀਜ਼ਾਂ ਦੀ ਭੇਟਾ। ਬਾਸਾ = ਬਾਸਨਾ, ਸੁਗੰਧੀ ।
 
ਅਰਥ:-ਰਾਗ ਗੂਜਰੀ, ਘਰ ੩ ਵਿੱਚ ਭਗਤ ਰਵਿਦਾਸ ਜੀ ਦੀ ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾ ਰਹਿ ਗਏ) ॥੧॥ ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ॥੧॥ ਰਹਾਉ॥ ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ), ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ॥੨॥ ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ), (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ? ॥੩॥ (ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ।੪। ਰਵਿਦਾਸ ਜੀ ਕਹਿੰਦੇ ਹਨ -(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ?।੫।੧।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
Embed widget