ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (17-05-2023)

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩
ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧ll
 
ਪਦਅਰਥ: ਬਛਰੈ = ਵੱਛੇ ਨੇ। ਥਨਹੁ = ਥਣਾਂ ਤੋਂ (ਹੀ)। ਬਿਟਾਰਿਓ = ਜੂਠਾ ਕਰ ਦਿੱਤਾ। ਭਵਰਿ = ਭਵਰ ਨੇ। ਮੀਨਿ = ਮੀਨ ਨੇ, ਮੱਛੀ ਨੇ ॥੧॥ ਮਾਈ = ਹੇ ਮਾਂ! ਕਹਾ = ਕਿਥੋਂ? ਲੈ = ਲੈ ਕੇ। ਚਰਾਵਉ = ਮੈਂ ਭੇਟ ਕਰਾਂ। ਅਨੂਪੁ = {ਅਨ-ਊਪੁ} ਜਿਸ ਵਰਗਾ ਹੋਰ ਕੋਈ ਨਹੀਂ, ਸੁੰਦਰ। ਨ ਪਾਵਉ = ਮੈਂ ਹਾਸਲ ਨਹੀਂ ਕਰ ਸਕਾਂਗਾ ॥੧॥ ਮੈਲਾਗਰ = {ਮਲਯ-ਅਗਰ} ਮਲਯ ਪਰਬਤ ਉੱਤੇ ਉੱਗੇ ਹੋਏ ਚੰਦਨ ਦੇ ਬੂਟੇ।। ਬੇਰ੍ਹੇ = ਵੇੜ੍ਹੇ ਹੋਏ, ਲਪੇਟੇ ਹੋਏ। ਭੁਇਅੰਗਾ = ਸੱਪ। ਬਿਖੁ = ਜ਼ਹਿਰ। ਇਕ ਸੰਗਾ = ਇਕੱਠੇ ॥੨॥ ਦੀਪ = ਦੀਵਾ। ਨਈਬੇਦ = {ਸੰ. नैवेद्य An offering of eatables presented to deity or idol} ਕਿਸੇ ਬੁੱਤ ਜਾਂ ਦੇਵੀ ਦੇਵਤੇ ਅੱਗੇ ਖਾਣ ਵਾਲੀਆਂ ਚੀਜ਼ਾਂ ਦੀ ਭੇਟਾ। ਬਾਸਾ = ਬਾਸਨਾ, ਸੁਗੰਧੀ ।
 
ਅਰਥ: ਰਾਗ ਗੂਜਰੀ, ਘਰ ੩ ਵਿੱਚ ਭਗਤ ਰਵਿਦਾਸ ਜੀ ਦੀ ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾ ਰਹਿ ਗਏ) ॥੧॥ ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ॥੧॥ ਰਹਾਉ॥ ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ), ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ॥੨॥ ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ), (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ? ॥੩॥ (ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ।੪। ਰਵਿਦਾਸ ਜੀ ਕਹਿੰਦੇ ਹਨ -(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ?।੫।੧।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget