ਪੜਚੋਲ ਕਰੋ
Advertisement
Religion: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (24-07-2023)
Hukamnama Sri Darbar Sahib: ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥
ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥
ਮਾਈ = ਹੇ ਮਾਂ! ਤਾ ਕੋ ਆਇਆ ਸਫਲ = ਜਗਤ ਵਿਚ ਉਸ ਦਾ ਆਉਣਾ ਕਾਮਯਾਬ ਹੋ ਜਾਂਦਾ ਹੈ। ਲਿਵ = ਲਗਨ।੧।ਰਹਾਉ। ਸੁਘੜੁ = ਸੁਚੱਜਾ। ਸੂਰੁ = ਸੂਰਮਾ। ਬੇਤਾ = ਗਿਆਨਵਾਨ। ਸਾਧੂ = ਗੁਰੂ। ਸੰਗੁ = ਸਾਥ। ਉਚਾਰੁ ਕਰੇ = ਉਚਾਰਨ ਕਰਦਾ ਹੈ। ਰਸਨਾ = ਜੀਭ (ਨਾਲ)। ਬਹੁੜਿ = ਮੁੜ। ਧਾਵੈ = ਭਟਕਦਾ।੧। ਰਵਿਆ = ਹਰ ਵੇਲੇ ਮੌਜੂਦ। ਆਨ = ਕੋਈ ਹੋਰ। ਜਨ ਸੰਗਿ = ਸੰਤ ਜਨਾਂ ਦੀ ਸੰਗਤਿ ਵਿਚ। ਜਿਸੁ ਲੜਿ = ਜਿਸ ਮਨੁੱਖ ਨੂੰ ਸੰਤ ਜਨਾਂ ਦੇ ਲੜ ਨਾਲ।੨।
ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ। ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ।੧। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ-) ਜਿਸ ਮਨੁੱਖ ਨੂੰ ਪਰਮਾਤਮਾ ਸੰਤ ਜਨਾਂ ਦੇ ਲੜ ਲਾ ਦੇਂਦਾ ਹੈ, ਉਸ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਨਰਕ ਤੇ ਰੋਗ ਨਹੀਂ ਵਿਆਪਦੇ, ਸਰਬ-ਵਿਆਪਕ ਪ੍ਰਭੂ ਹਰ ਵੇਲੇ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ, ਪ੍ਰਭੂ ਤੋਂ ਬਿਨਾ ਉਸ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ।੨।੧੪।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅਪਰਾਧ
ਦੇਸ਼
ਪੰਜਾਬ
ਕਾਰੋਬਾਰ
Advertisement