ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-04-2023)

ਬਿਹਾਗੜਾ ਮਹਲਾ ੫ ॥ ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥ ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥ ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥

ਬਿਹਾਗੜਾ ਮਹਲਾ ੫ ॥ ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥ ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥ ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥ ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥ ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥ ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥ ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥ ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥ ਗਹਿ ਭੁਜਾ ਲੀਨੇ ਦਇਆ ਕੀਨ੍ਹ੍ਹੇ ਪ੍ਰਭ ਏਕ ਅਗਮ ਅਪਾਰੋ ॥ ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥ ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥ ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ ॥ ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ ॥ ਅਮਰੁ ਥੀਆ ਫਿਰਿ ਨ ਮੂਆ ਕਲਿ ਕਲੇਸਾ ਦੁਖ ਹਰੇ ॥ ਹਰਿ ਸਰਣਿ ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥ ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥੩॥ ਮਨ ਤਨ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ ॥ ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥ ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥ ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਦ੍ਰਿਸਟਾਇਆ ॥ ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਨ ਜਾਈ ॥ ਬਿਨਵੰਤਿ ਨਾਨਕ ਆਪਿ ਜਾਣੈ ਜਿਨਿ ਏਹ ਬਣਤ ਬਣਾਈ ॥੪॥੨॥੫॥

ਪਦਅਰਥ:- ਸਰ—ਤਾਲਾਬ। ਸਰੋਵਰ—ਸ੍ਰੇਸ਼ਟ ਤਾਲਾਬ। ਤਹ—ਉੱਥੇ। ਮਨਾ—ਹੇ ਮਨ! ਮਜਨੁ—ਇਸ਼ਨਾਨ। ਸਰੇ—ਸਰਿ, ਸਰ ਵਿਚ। ਹਰਿ ਸਰੇ—ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਦੇ ਸਰ ਵਿਚ। ਸਭਿ—ਸਾਰੇ। ਕਿਲਬਿਖ—ਪਾਪ। ਸਜਨੁ—ਮਿੱਤਰ। ਨਾਸੇ—ਨਾਸ ਕਰ ਦੇਂਦਾ ਹੈ। ਕਉ—ਨੂੰ। ਕਟੈ—ਕੱਟ ਦੇਂਦਾ ਹੈ। ਫਾਸੇ—ਫਾਹੀਆਂ। ਰੰਗੇ—ਰੰਗਿ, ਪ੍ਰੇਮ ਵਿਚ। ਤਹਾ—ਉਸ (ਸਾਧ ਸੰਗਤਿ) ਵਿਚ। ਹਰਿ—ਹੇ ਹਰੀ!।1। ਤਹ—ਉੱਥੇ, ਸਾਧ ਸੰਗਤਿ ਵਿਚ। ਬਿਨੋਦ—ਖ਼ੁਸ਼ੀਆਂ। ਅਨਹਦ—ਇਕ-ਰਸ, ਲਗਾਤਾਰ। ਝੁਣਕਾਰੋ—(ਵੱਜ ਰਹੇ ਸਾਜਾਂ ਦੀ) ਮੱਠੀ ਮੱਠੀ ਆਵਾਜ਼। ਮਿਲਿ—ਮਿਲ ਕੇ। ਜੈਕਾਰੋ—ਸਿਫ਼ਤਿ-ਸਾਲਾਹ। ਖਸਮ ਭਾਵਹਿ—ਖਸਮ ਨੂੰ ਪਿਆਰੇ ਲੱਗਦੇ ਹਨ। ਰੰਗਿ—ਰੰਗ ਵਿਚ। ਭਿੰਨੀਆ—ਭਿੱਜੀ ਰਹਿੰਦੀ ਹੈ। ਆਪੁ—ਆਪਾ-ਭਾਵ, ਅਹੰਕਾਰ। ਚਿਰੀ ਵਿਛੁੰਨਿਆ—ਚਿਰਾਂ ਦੇ ਵਿਛੁੱੜੇ ਹੋਏ। ਗਹਿ—ਫੜ ਕੇ। ਭੁਜਾ—ਬਾਂਹ। ਅਗਮ—ਅਪਹੁੰਚ। ਅਪਾਰੋ—ਬੇਅੰਤ। ਸਚੁ ਸਬਦੁ—ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ। ਰੁਣਝੁਣਕਾਰੋ—ਮਿੱਠੀ ਸੁਰੀਲੀ ਮੱਧਮ ਆਵਾਜ਼।2।

ਅਰਥ:- ਹੇ ਮੇਰੇ ਮਨ! ਪਰਮਾਤਮਾ ਦੇ ਚਰਨ (ਮਾਨੋ) ਸੁੰਦਰ ਤਾਲਾਬ ਹੈ, ਉਸ ਵਿਚ ਤੂੰ (ਸਦਾ) ਟਿਕਿਆ ਰਹੁ। ਹੇ ਮਨ! ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਦੇ ਤਾਲਾਬ ਵਿਚ ਇਸ਼ਨਾਨ ਕਰਿਆ ਕਰ, ਤੇਰੇ ਸਾਰੇ ਪਾਪਾਂ ਦਾ ਨਾਸ ਹੋ ਜਾਇਗਾ। ਹੇ ਮਨ! ਸਦਾ (ਹਰਿ-ਸਰ ਵਿਚ) ਇਸ਼ਨਾਨ ਕਰਦਾ ਰਿਹਾ ਕਰ। (ਜੇਹੜਾ ਮਨੁੱਖ ਇਹ ਇਸ਼ਨਾਨ ਕਰਦਾ ਹੈ) ਮਿੱਤਰ ਪ੍ਰਭੂ ਉਸ ਦੇ ਸਾਰੇ ਦੁੱਖ ਨਾਸ ਕਰ ਦੇਂਦਾ ਹੈ ਉਸ ਦਾ ਮੋਹ ਦਾ ਹਨੇਰਾ ਦੂਰ ਕਰ ਦੇਂਦਾ ਹੈ। ਉਸ ਮਨੁੱਖ ਨੂੰ ਜਨਮ-ਮਰਨ ਦਾ ਗੇੜ ਨਹੀਂ ਭੁਗਤਣਾ ਪੈਂਦਾ, ਮਿੱਤਰ-ਪ੍ਰਭੂ ਉਸ ਦੀਆਂ ਜਮ ਦੀਆਂ ਫਾਹੀਆਂ (ਆਤਮਕ ਮੌਤ ਲਿਆਉਣ ਵਾਲੀਆਂ ਫਾਹੀਆਂ) ਕੱਟ ਦੇਂਦਾ ਹੈ। ਹੇ ਮਨ! ਸਾਧ ਸੰਗਤਿ ਵਿਚ ਮਿਲ, ਪਰਮਾਤਮਾ ਦੇ ਨਾਮ-ਰੰਗ ਵਿਚ ਜੁੜਿਆ ਕਰ, ਸਾਧ ਸੰਗਤਿ ਵਿਚ ਹੀ ਤੇਰੀ ਹਰੇਕ ਆਸ ਪੂਰੀ ਹੋਵੇਗੀ। ਗੁਰੂ ਨਾਨਕ ਜੀ ਕਹਿੰਦੇ ਹਨ, ਕਿ ਨਾਨਕ ਬੇਨਤੀ ਕਰਦਾ ਹੈ—ਹੇ ਹਰੀ! ਕਿਰਪਾ ਕਰ, ਤੇਰੇ ਸੋਹਣੇ ਕੋਮਲ ਚਰਨਾਂ ਵਿਚ ਮੇਰਾ ਮਨ ਸਦਾ ਟਿਕਿਆ ਰਹੇ।1। ਸਾਧ ਸੰਗਤਿ ਵਿਚ ਸਦਾ ਆਤਮਕ ਆਨੰਦ ਤੇ ਖ਼ੁਸ਼ੀਆਂ ਦੀ (ਮਾਨੋ) ਇਕ-ਰਸ ਰੌ ਚਲੀ ਰਹਿੰਦੀ ਹੈ। ਸਾਧ ਸੰਗਤਿ ਵਿਚ ਸੰਤ ਜਨ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ। ਸੰਤ ਜਨ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਖ਼ਸਮ-ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹਨਾਂ ਦੀ ਸੁਰਤਿ ਪਰਮਾਤਮਾ ਦੇ ਪ੍ਰੇਮ-ਰਸ ਦੇ ਰੰਗ ਵਿਚ ਭਿੱਜੀ ਰਹਿੰਦੀ ਹੈ। ਉਹ (ਇਸ ਮਨੁੱਖਾ ਜਨਮ ਵਿਚ) ਪਰਮਾਤਮਾ ਦੇ ਨਾਮ ਦੀ ਖੱਟੀ ਖੱਟਦੇ ਹਨ, (ਆਪਣੇ ਅੰਦਰੋਂ) ਆਪਾ-ਭਾਵ ਮਿਟਾ ਲੈਂਦੇ ਹਨ, ਚਿਰਾਂ ਤੋਂ ਵਿਛੁੜੇ ਹੋਏ (ਮੁੜ ਪਰਮਾਤਮਾ ਨੂੰ) ਮਿਲ ਪੈਂਦੇ ਹਨ। ਅਪਹੁੰਚ ਤੇ ਬੇਅੰਤ ਪਰਮਾਤਮਾ ਉਹਨਾਂ ਉਤੇ ਦਇਆ ਕਰਦਾ ਹੈ, (ਉਹਨਾਂ ਦੀ) ਬਾਂਹ ਫੜ ਕੇ (ਉਹਨਾਂ ਨੂੰ) ਆਪਣੇ ਬਣਾ ਲੈਂਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਕਿ ਨਾਨਕ ਬੇਨਤੀ ਕਰਦਾ ਹੈ—ਉਹ ਸੰਤ ਜਨ ਸਦਾ ਲਈ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ, ਪਰਮਾਤਮਾ ਦੀ ਸਿਫ਼ਤਿ ਸਾਲਾਹ ਦੀ ਬਾਣੀ ਉਹਨਾਂ ਦੇ ਅੰਦਰ ਮਿੱਠੀ ਮਿੱਠੀ ਰੌ ਚਲਾਈ ਰੱਖਦੀ ਹੈ।2।

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget