ਪੜਚੋਲ ਕਰੋ
Advertisement
Hukamnama sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (02 -11-2023)
ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥ ਮ: ੩ ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥
ਸਲੋਕ ਮ: ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥ ਮ: ੩ ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥
ਕੋ = ਕੋਈ। ਹੰਢੈ = ਫਿਰੇ। ਧਿਗੁ = ਫਿਟਕਾਰ-ਯੋਗ। ਵੇਸੁ = (ਫ਼ਕੀਰੀ) ਪਹਿਰਾਵਾ।੧। ਤਰਵਰੁ = ਰੁੱਖ। ਪੰਖੇਰੂ = ਪੰਖੀ। ਪਰ = ਖੰਭ। ਨਿਰਬਾਣੁ = ਵਾਸਨਾ ਰਹਿਤ, ਨਿਰਚਾਹ। ਰਸਿ = ਰਸ ਵਿਚ। ਨੀਸਾਣੁ = ਨਿਸ਼ਾਨ, ਟਿੱਕਾ। ਕਰਮਿ = ਬਖ਼ਸ਼ਸ਼ ਦੀ ਰਾਹੀਂ।੨।
ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ-) ਜਾਮੇ ਨੂੰ ਫਿਟਕਾਰ ਹੈ। ਜੇ (ਦਰਵੇਸ਼ ਹੋ ਕੇ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਖਿਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ।੧। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਸੰਸਾਰ ਰੂਪ) ਰੁੱਖ (ਹੈ, ਇਸ) ਨੂੰ (ਮਾਇਆ ਦਾ ਮੋਹ ਰੂਪ) ਇਕ ਫਲ (ਲੱਗਾ ਹੋਇਆ ਹੈ), (ਉਸ ਰੁੱਖ ਉਤੇ) ਦੋ (ਕਿਸਮ ਦੇ, ਗੁਰਮੁਖ ਤੇ ਮਨਮੁਖ) ਪੰਛੀ ਹਨ, ਉਹਨਾਂ ਪੰਛੀਆਂ ਨੂੰ ਖੰਭ ਨਹੀਂ ਹਨ ਤੇ ਉਹ ਆਉਂਦੇ ਜਾਂਦੇ ਦਿੱਸਦੇ ਨਹੀਂ, (ਭਾਵ, ਇਹ ਨਹੀਂ ਪਤਾ ਲੱਗਦਾ ਕਿ ਇਹ ਜੀਵ-ਪੰਛੀ ਕਿਧਰੋਂ ਆਉਂਦੇ ਹਨ ਤੇ ਕਿਧਰ ਚਲੇ ਜਾਂਦੇ ਹਨ) ਬਹੁਤੇ ਰੰਗਾਂ (ਵਿਚ ਸੁਆਦ ਲੈਣ) ਵਾਲੇ ਨੇ ਰਸਾਂ ਨੂੰ ਚੱਖਿਆ ਹੈ ਤੇ ਨਿਰ-ਚਾਹ (ਪੰਛੀ) ਸ਼ਬਦ ਵਿਚ (ਲੀਨ) ਰਹਿੰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਹਰੀ ਦੀ ਕਿਰਪਾ ਨਾਲ (ਜਿਨ੍ਹਾਂ ਦੇ ਮੱਥੇ ਤੇ) ਸੱਚਾ ਟਿੱਕਾ ਹੈ, ਉਹ ਨਾਮ ਦੇ ਰਸ (ਰੂਪ) ਫਲ (ਦੇ ਸੁਆਦ) ਵਿਚ ਮਸਤ ਹਨ।੨।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪਟਿਆਲਾ
ਲਾਈਫਸਟਾਈਲ
ਵਿਸ਼ਵ
Advertisement