ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (23-12-2025)

ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ

ਸਲੋਕੁ ਮਃ ੪ ॥
ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥

ਪਦਅਰਥ: ਜੇਤੇ = ਜਿਤਨੇ ਭੀ। ਠਵਰ = ਆਸਰਾ। ਨਾ ਪਾਵਹੀ = ਨਹੀਂ ਲੱਭ ਸਕਦੇ।ਇਕਿ = ਕਈ ਮਨੁੱਖ। ਚਾਕਰੀ = ਨੌਕਰੀ। ਕੁਲ = ਪਰਵਾਰ। ਚਾਟਸਾਲ = ਪਾਠਸ਼ਾਲਾ। ਪਾਧਾ = ਪੜ੍ਹਾਣ ਵਾਲਾ। ਆਣੇ = ਲਿਆਉਂਦਾ ਹੈ। ਇਕ ਥੈ = ਕਿਤੇ ਤਾਂ, ਇਕ ਥਾਂ ਤਾਂ।
ਅਰਥ: ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ (ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ) ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ।
ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; (ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ) ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧।ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ।੨।ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਮੁੰਡੇ ਪੜ੍ਹਨ ਨੂੰ ਲਿਆਉਂਦਾ ਹੈ, ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ; ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇੰਞਾਣੇ ਕਰ ਦੇਂਦਾ ਹੈ। ਹੇ ਸੱਚੇ ਹਰੀ! ਜਦੋਂ ਆਪ ਤੇਰੇ ਮਨ ਵਿਚ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈਂ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈਂ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ।੧੧।

ਟਾਪ ਹੈਡਲਾਈਨ

Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget