Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸਲੋਕੁ ਮ: ੩ ॥ ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥ ਸਚੀ ਸੰਗਤਿ ਸਚਿ ਮਿਲੈ ਸਚੈ...

Today's Hukamnama: ਸਲੋਕੁ ਮ: ੩ ॥ ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥ ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥ ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥ ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥
ਸਾਰੁ = ਤੱਤ, ਨਿਚੋੜ। ਸੁਖੀ ਹੂੰ ਸੁਖ = ਚੰਗੇ ਤੋਂ ਚੰਗੇ ਸੁਖ ਦਾ। ਐਥੈ = ਜਗਤ ਵਿਚ।੧।
ਗੁਰੂ ਦੀ ਦੱਸੀ ਸੇਵਾ ਚਾਕਰੀ ਕਰਨੀ ਚੰਗੇ ਤੋਂ ਚੰਗੇ ਸੁਖ ਦਾ ਤੱਤ ਹੈ (ਗੁਰੂ ਦੀ ਦੱਸੀ ਸੇਵਾ ਕੀਤਿਆਂ) ਜਗਤ ਵਿਚ ਆਦਰ ਮਿਲਦਾ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂਈ ਦਾ ਦਰਵਾਜ਼ਾ। (ਗੁਰ-ਸੇਵਾ ਦੀ ਇਹੀ) ਸੱਚੀ ਕਾਰ ਕਮਾਉਣ-ਜੋਗ ਹੈ, (ਇਸ ਨਾਲ) ਮਨੁੱਖ ਨੂੰ (ਪੜਦੇ ਕੱਜਣ ਲਈ) ਸੱਚਾ ਨਾਮ-ਰੂਪ ਪੁਸ਼ਾਕਾ ਮਿਲ ਜਾਂਦਾ ਹੈ, ਸੱਚਾ ਨਾਮ-ਰੂਪ ਆਸਰਾ ਮਿਲ ਜਾਂਦਾ ਹੈ, ਸੱਚੀ ਸੰਗਤਿ ਦੀ ਪ੍ਰਾਪਤੀ ਹੁੰਦੀ ਹੈ, ਸੱਚੇ ਨਾਮ ਵਿਚ ਪਿਆਰ ਪੈਂਦਾ ਹੈ ਤੇ ਸੱਚੇ ਪ੍ਰਭੂ ਵਿਚ ਸਮਾਈ ਹੋ ਜਾਂਦੀ ਹੈ। (ਗੁਰੂ ਦੇ) ਸੱਚੇ ਸ਼ਬਦ ਦੀ ਬਰਕਤਿ ਨਾਲ (ਮਨੁੱਖ ਦੇ ਮਨ ਵਿਚ) ਸਦਾ ਖ਼ੁਸ਼ੀ ਬਣੀ ਰਹਿੰਦੀ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਮਨੁੱਖ ਸੁਰਖ਼-ਰੂ ਹੋ ਜਾਂਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਪਰ, ਹੇ ਨਾਨਕ! ਸਤਿਗੁਰੂ ਦੀ ਦੱਸੀ ਹੋਈ ਕਾਰ ਉਹੀ ਮਨੁੱਖ ਕਰਦਾ ਹੈ, ਜਿਸ ਉਤੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰਦਾ ਹੈ।੧।
( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ





















