ਪੜਚੋਲ ਕਰੋ
Advertisement
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (02-06-2023)
ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥
ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥
ਪਦਅਰਥ: ਭੇਖੀ = ਭੇਖੀਂ, ਭੇਖ ਧਾਰਨ ਕੀਤਿਆਂ। ਅਗੈ = ਪਰਲੋਕ ਵਿਚ। ਸਹਜੁ = ਅਡੋਲਤਾ, ਸੰਤੋਖ। ਦੁਖੁ ਮਨਾਇ = ਦੁੱਖ ਪੈਦਾ ਕਰ ਕੇ। ਥਾਵਹੁ = ਨਾਲੋਂ। ਵਰਸਾਇ = ਕੰਮ ਸਵਾਰਦਾ ਹੈ। ਪਾਵਹਿ = ਤੂੰ ਪਾਉਂਦਾ ਹੈਂ ॥੧॥
ਅਰਥ: ਗੁਰੂ ਨੂੰ ਮਿਲਿਆਂ ਹੀ (ਮਨੁੱਖ ਦੇ ਮਨ ਦੀ) ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨਾਲ ਤ੍ਰਿਸ਼ਨਾ ਨਹੀਂ ਜਾਂਦੀ; (ਭੇਖੀ ਸਾਧੂ ਤ੍ਰਿਸ਼ਨਾ ਦੇ) ਦੁੱਖ ਵਿਚ ਕਲਪਦਾ ਹੈ, ਘਰ ਘਰ ਭਟਕਦਾ ਫਿਰਦਾ ਹੈ, ਤੇ ਪਰਲੋਕ ਵਿਚ ਇਸ ਨਾਲੋਂ ਭੀ ਵਧੀਕ ਸਜ਼ਾ ਭੁਗਤਦਾ ਹੈ। ਭੇਖੀ ਸਾਧੂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ, ਜਿਸ ਸ਼ਾਂਤੀ ਦੀ ਬਰਕਤਿ ਨਾਲ ਉਹ ਜੋ ਕੁਝ ਉਸ ਨੂੰ ਕਿਸੇ ਪਾਸੋਂ ਮਿਲੇ, ਲੈ ਕੇ ਖਾ ਲਏ (ਭਾਵ, ਤ੍ਰਿਪਤ ਹੋ ਜਾਏ); ਪਰ ਮਨ ਦੇ ਹਠ ਦੇ ਆਸਰੇ (ਭਿੱਖਿਆ) ਮੰਗਿਆਂ (ਦੋਹੀਂ ਧਿਰੀਂ) ਕਲੇਸ਼ ਪੈਦਾ ਕਰ ਕੇ ਹੀ ਭਿੱਖਿਆ ਲਈਦੀ ਹੈ। ਇਸ ਭੇਖ ਨਾਲੋਂ ਗ੍ਰਿਹਸਥ ਚੰਗਾ ਹੈ, ਕਿਉਂਕਿ ਇਥੋਂ ਮਨੁੱਖ ਆਪਣੀ ਆਸ ਪੂਰੀ ਕਰ ਸਕਦਾ ਹੈ। ਜੋ ਮਨੁੱਖ ਗੁਰੂ ਦੇ ਸ਼ਬਦ ਵਿਚ ਰੱਤੇ ਜਾਂਦੇ ਹਨ, ਉਹਨਾਂ ਨੂੰ ਉੱਚੀ ਸੂਝ ਪ੍ਰਾਪਤ ਹੁੰਦੀ ਹੈ; ਪਰ, ਜੋ ਮਾਇਆ ਵਿਚ ਫਸੇ ਰਹਿੰਦੇ ਹਨ, ਉਹ ਭਟਕਦੇ ਹਨ। ਪਿਛਲੇ ਕੀਤੇ ਕਰਮਾਂ (ਦੇ ਸੰਸਕਾਰਾਂ ਅਨੁਸਾਰ) ਦੀ ਕਾਰ ਕਮਾਉਣੀ ਪੈਂਦੀ ਹੈ। ਇਸ ਬਾਰੇ ਕੁਝ ਹੋਰ ਕੀ ਆਖਿਆ ਜਾ ਸਕਦਾ? ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜੋ ਜੀਵ ਉਸ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹੀ ਚੰਗੇ ਹਨ, ਕਿਉਂਕਿ, ਹੇ ਪ੍ਰਭੂ! ਤੂੰ ਉਹਨਾਂ ਦੀ ਇੱਜ਼ਤ ਥਾਂਇ ਪਾਉਂਦਾ ਹੈ (ਭਾਵ, ਲਾਜ ਰੱਖਦਾ ਹੈਂ) ॥੧॥
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਆਟੋ
ਕਾਰੋਬਾਰ
Advertisement