ਪੜਚੋਲ ਕਰੋ
Advertisement
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (10-06-2023)
ਸਲੋਕੁ ਮ:੩ ॥ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਮ: ੩ ॥
ਸਲੋਕੁ ਮ:੩ ॥
ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਮ: ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥
ਪਦਅਰਥ:- ਜਨਮ ਮਰਣ = ਜੰਮਣ ਤੋਂ ਮਰਨ ਤਕ ਦਾ। ਸਹਸਾ = ਤੌਖ਼ਲਾ। ਮੂਲਿ = ਕਦੇ ਭੀ। ਪਾਲਿ = ਕੰਧ। ਮਨਿ = ਮਨ ਵਿਚ। ਸੰਜਮਿ = ਜੁਗਤਿ ਨਾਲ। ਕਰਮਿ = ਬਖ਼ਸ਼ਸ਼ ਨਾਲ। ਰਜਾਇ = (ਆਪਣੀ) ਰਜ਼ਾ ਅਨੁਸਾਰ ॥੨॥
ਅਰਥ:-ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ, ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ॥੧॥ ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ, ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ, ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! (ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ॥੨॥
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਪੰਜਾਬ
ਦੇਸ਼
ਸਿਹਤ
Advertisement