ਪੜਚੋਲ ਕਰੋ
Advertisement
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-01-2024)
ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥
ਸੋਰਠਿ ਮਹਲਾ ੫ ॥
ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ਤਿਨਿ ਸਗਲੀ ਲਾਜ ਰਾਖੀ ॥੩॥ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥
ਠਾਢਿ = ਠੰਢ, ਸ਼ਾਂਤੀ। ਕਰਤਾਰੇ = ਕਰਤਾਰਿ, ਕਰਤਾਰ ਨੇ। ਪਰਵਾਰੇ = ਪਰਵਾਰ ਨੂੰ, ਜੀਵ ਦੇ ਸਾਰੇ ਗਿਆਨ-ਇੰਦ੍ਰਿਆਂ ਨੂੰ। ਗੁਰਿ = ਗੁਰੂ ਨੇ। ਸਚੇ ਕੀ = ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ। ਤਾਕੀ = ਤੱਕੀ ॥੧॥ ਰਖਵਾਲਾ = ਰਾਖਾ। ਸਹਜ ਸੁਖ = ਆਤਮਕ ਅਡੋਲਤਾ ਦੇ ਸੁਖ। ਉਪਜੇ = ਪੈਦਾ ਹੋ ਗਏ। ਸੁਖਾਲਾ = ਸੁਖੀ ॥ ਦਾਰੂ = ਦਵਾਈ। ਤਿਨਿ = ਉਸ (ਦਾਰੂ) ਨੇ। ਬਿਦਾਰੂ = ਨਾਸ ਕਰ ਦਿੱਤਾ। ਬਾਤ = (ਜੀਵਨ ਦੀ) ਕਹਾਣੀ ॥੨॥
ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ ॥੧॥ ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ ॥ ਰਹਾਉ॥ ਹੇ ਭਾਈ! (ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ, ਉਸ (ਨਾਮ-ਦਾਰੂ) ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ॥੨॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਮਨੋਰੰਜਨ
ਕ੍ਰਿਕਟ
ਪੰਜਾਬ
ਪੰਜਾਬ
Advertisement