ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (25-06-2023)

ਸੋਰਠਿ ਮਹਲਾ ੫ ॥ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥

ਸੋਰਠਿ ਮਹਲਾ ੫ ॥ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥

ਅਰਥ : ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ॥੧॥ ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ॥ ਰਹਾਉ ॥ ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ॥੨॥ ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ। ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ ॥੩॥ ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਦਾਸ ਨਾਨਕ! (ਆਖੋ - ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ॥੪॥੧੨॥੬੨॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
Embed widget