ਪੜਚੋਲ ਕਰੋ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-09-2025)
ਸੋਰਠਿ ਮਹਲਾ ੯ ॥ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥

ਅੱਜ ਦਾ ਮੁੱਖਵਾਕ
Source : ABPLIVE AI
ਸੋਰਠਿ ਮਹਲਾ ੯ ॥
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥
ਬਿਚਾਰੋ = (ਪਰਮਾਤਮਾ ਦੇ ਨਾਮ ਦਾ) ਧਿਆਨ ਕਰ। ਜਿਹ ਸਿਮਰਤ = ਜਿਸ ਨੂੰ ਸਿਮਰਦਿਆਂ। ਗਨਕਾ = ਵੇਸਵਾ {ਵੇਖੋ ਭਾਈ ਗੁਰਦਾਸ ਜੀ ਦੀ ਵਾਰ ਦਸਵੀਂ} ਕਿਸੇ ਸੰਤ ਨੇ ਇਸ ਨੂੰ ਇਕ ਤੋਤਾ ਦਿੱਤਾ ਸੀ ਜੋ 'ਰਾਮ ਰਾਮ' ਉਚਾਰਦਾ ਸੀ। ਉਸ ਤੋਂ ਰਾਮ-ਨਾਮ ਸਿਮਰਨ ਦੀ ਲਗਨ ਇਸ ਵੇਸਵਾ ਨੂੰ ਭੀ ਲੱਗ ਗਈ ਸੀ। ਉਰ = ਹਿਰਦੇ ਵਿਚ ॥੧॥ ਧ੍ਰੂਅ = ਧ੍ਰੁਵ {ਵੇਖੋ ਭਾਈ ਗੁਰਦਾਸ ਜੀ ਦੀ ਵਾਰ ਦਸਵੀਂ} ਰਾਜਾ ਉੱਤਾਪਾਦ ਦਾ ਪੁੱਤਰ। ਮਤੇਈ ਮਾਂ ਦੇ ਨਿਰਾਦਰ ਤੋਂ ਉਪਰਾਮ ਹੋ ਕੇ ਜੰਗਲ ਵਿਚ ਭਗਤੀ ਕਰਨ ਜਾ ਲੱਗਾ, ਤੇ ਸਦਾ ਲਈ ਅਟੱਲ ਸੋਭਾ ਖੱਟ ਗਿਆ। ਸਿਮਰਨਿ = ਸਿਮਰਨ ਨਾਲ। ਨਿਰਭੈ ਪਦੁ = ਨਿਰਭੈਤਾ ਦਾ ਆਤਮਕ ਦਰਜਾ।ਇਹ ਬਿਧਿ ਕੋ = ਇਸ ਤਰ੍ਹਾਂ ਦਾ। ਹਰਤਾ = ਦੂਰ ਕਰਨ ਵਾਲਾ। ਕਾਹੇ = ਕਿਉਂ? ॥੧॥ ਗਹੀ = ਫੜੀ। ਗਜ = ਹਾਥੀ {ਵੇਖੋ ਭਾਈ ਗੁਰਦਾਸ ਜੀ ਦੀ ਵਾਰ ਦਸਵੀਂ} ਇਕ ਗੰਧਰਬ ਸਰਾਪ ਦੇ ਕਾਰਨ ਹਾਥੀ ਦੀ ਜੂਨੇ ਜਾ ਪਿਆ ਸੀ। ਜਦੋਂ ਇਹ ਵਰੁਣ ਦੇ ਤਲਾਬ ਵਿਚ ਵੜਿਆ, ਤਾਂ ਇਕ ਤੰਦੂਏ ਨੇ ਇਸ ਨੂੰ ਫੜ ਲਿਆ। ਰਾਮ-ਨਾਮ ਦੀ ਬਰਕਤਿ ਨਾਲ ਤੰਦੂਏ ਦੇ ਪੰਜੇ ਤੋਂ ਬਚਿਆ।
ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥ ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ॥੨॥
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















