ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-10-2025)

ਸੋਰਠਿ ਮਹਲਾ ੩ ਘਰੁ ੧ ਤਿਤੁਕੀ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ..

ਸੋਰਠਿ ਮਹਲਾਘਰੁਤਿਤੁਕੀ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿਸਾਕੈ ਕਾਲੁਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨।।ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉਗੁਰਮੁਖਿ ਹਿਰਦੈ ਸਬਦੁਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫।ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ।ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂ) ਬਚ ਜਾਂਦੇ ਹਨ।੭।ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।

 

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
Advertisement

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
Jalandhar News: ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Embed widget