ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-04-2023)

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥

ਪਦਅਰਥ: ਮਧਿਮ = ਨਿੰਮੀ, ਭੈੜੀ। ਕਪਟੁ = ਧੋਖਾ। ਸੁਆਇ = ਸੁਆਰਥ ਲਈ।ਵਿਆਪੇ = ਗ੍ਰਸੇ ਹੋਏ। ਗੁਬਾਰਾ = ਹਨੇਰਾ। ਨਿਕਟਿ = ਨੇੜੇ। ਬਿਚਖਣ = ਸਿਆਣੇ। ਧਿਆਇਆ = ਸਿਮਰਿਆ ਹੈ। ਭੋਜਨੁ ਖਾਇਆ = ਭਾਵ, ਆਤਮਾ ਦਾ ਆਸਰਾ ਬਣਾਇਆ ਹੈ (ਜਿਵੇਂ ਭੋਜਨ ਸਰੀਰ ਦਾ ਆਸਰਾ ਹੈ) । ਮਸਤਕਿ = ਮੱਥੇ ਤੇ। ਭਏ ਪੁਨੀਤ = ਪਵਿੱਤ੍ਰ ਹੋ ਗਏ ਹਨ। ਨਾਇਆ = ਨ੍ਹਾਤੇ ਹਨ।
 
ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Advertisement
ABP Premium

ਵੀਡੀਓਜ਼

Dera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
Embed widget